ਲੁਟੇਰਿਆਂ ਨੂੰ ਦਿਨੇ ਤਾਰੇ ਦਿਖਾਉਣ ਵਾਲੀ ਜਲੰਧਰ ਦੀ ਕੁਸਮ ਲਈ ਸਿਮਰਜੀਤ ਬੈਂਸ ਦਾ ਵੱਡਾ ਐਲਾਨ

Wednesday, Sep 09, 2020 - 06:19 PM (IST)

ਲੁਟੇਰਿਆਂ ਨੂੰ ਦਿਨੇ ਤਾਰੇ ਦਿਖਾਉਣ ਵਾਲੀ ਜਲੰਧਰ ਦੀ ਕੁਸਮ ਲਈ ਸਿਮਰਜੀਤ ਬੈਂਸ ਦਾ ਵੱਡਾ ਐਲਾਨ

ਲੁਧਿਆਣਾ (ਪਾਲੀ) : ਲੋਕ ਇਨਸਾਫ ਪਾਰਟੀ (ਲਿਪ) ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਦੋ ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਜਲੰਧਰ ਦੀ 15 ਸਾਲਾ ਕੁੜੀ ਕੁਸਮ ਦਾ ਗੋਲਡ ਮੈਡਲ ਨਾਲ ਜਲਦ ਹੀ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਬਹਾਦਰੀ ਨਾਲ ਕੁਸਮ ਨੇ ਹਥਿਆਰਬੰਦ ਲੁਟੇਰਿਆਂ ਦਾ ਸਾਹਮਣਾ ਕੀਤਾ ਅਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੁਟੇਰੇ ਨੂੰ ਕਾਬੂ ਕੀਤਾ ਜਿਸ ਕਾਰਨ ਉਸ ਦਾ ਗੁੱਟ ਵੀ ਵੱਢਿਆ ਗਿਆ, ਇਕ ਬਹਾਦਰੀ ਵਾਲਾ ਕਦਮ ਹੈ ਅਤੇ ਇਸ ਤੋਂ ਆਮ ਲੋਕਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਬੈਂਸ ਨੇ ਉਨ੍ਹਾਂ ਡਾਕਟਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਬਹਾਦਰ ਅਤੇ ਗਰੀਬ ਕੁੜੀ ਦੇ ਗੁੱਟ ਦਾ ਆਪ੍ਰੇਸ਼ਨ ਬਿਨਾਂ ਕੋਈ ਫੀਸ ਲਏ ਕੀਤਾ।

ਇਹ ਵੀ ਪੜ੍ਹੋ :  ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਸਰਪੰਚ ਦਾ ਤੁਗਲਕੀ ਫਰਮਾਨ, ਸੁਣ ਰਹਿ ਜਾਓਗੇ ਹੈਰਾਨ

ਇਸ ਤਰ੍ਹਾਂ ਵਾਪਰੀ ਸੀ ਘਟਨਾ
ਜਲੰਧਰ ਦੇ ਦੀਨ ਦਿਆਲ ਨਗਰ 'ਚ ਲੁਟੇਰਿਆਂ ਨੇ ਕੁਸਮ 'ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਟਿਊਸ਼ਨ 'ਤੇ ਜਾ ਰਹੀ ਸੀ। ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸ ਦਾ ਮੋਬਾਇਲ ਖੋਹ ਲਿਆ ਗਿਆ। ਮੋਬਾਇਲ ਲੁੱਟਣ ਦੌਰਾਨ ਇਕ ਲੁਟੇਰਾ ਮੋਟਰਸਾਈਕਲ 'ਤੇ ਸਵਾਰ ਸੀ ਅਤੇ ਦੂਜਾ ਹੱਥ 'ਚ ਤੇਜ਼ਧਾਰ ਹਥਿਆਰ ਫੜੀ ਕੁੜੀ ਨੂੰ ਡਰਾ ਕੇ ਫਰਾਰ ਹੋਣ ਦੀ ਫਿਰਾਕ 'ਚ ਸੀ ਪਰ ਕੁਸਮ ਨੇ ਬਿਨਾਂ ਡਰੇ ਲੁਟੇਰੇ ਦਾ ਡੱਟ ਕੇ ਮੁਕਾਬਲਾ ਕੀਤਾ।

ਇਹ ਵੀ ਪੜ੍ਹੋ :  14 ਸਾਲਾ ਕੁੜੀ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ ਨੇ ਲਿਆ ਨਵਾਂ ਮੋੜ, ਵਿਦੇਸ਼ੋਂ ਪਰਤੇ ਪਿਓ ਨੇ ਦੱਸੀ ਸੱਚਾਈ

ਗੁੱਸੇ 'ਚ ਲੁਟੇਰੇ ਵੱਲੋਂ ਉਸ ਦੇ ਹੱਥ 'ਤੇ ਦਾਤਰ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਇਸ ਦੇ ਬਾਵਜੂਦ ਵੀ ਉਹ ਲੁਟੇਰੇ ਨੂੰ ਭੱਜਣ ਨਹੀਂ ਦਿੰਦੀ ਅਤੇ ਦੂਰ ਤੱਕ ਉਸ ਦਾ ਪਿੱਛਾ ਕਰਦੀ ਹੈ। ਇਹ ਸਾਰਾ ਮਾਮਲਾ ਵਾਰਦਾਤ ਦੀ ਥਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਿਆ।

ਇਹ ਵੀ ਪੜ੍ਹੋ :  ਧੀ ਦੇ ਪ੍ਰੇਮ ਵਿਆਹ ਤੋਂ ਖਫ਼ਾ ਹੋ ਆਪੇ ਤੋਂ ਬਾਹਰ ਹੋਇਆ ਪਰਿਵਾਰ, ਨਵ-ਵਿਆਹੇ ਜੋੜੇ ਨਾਲ ਕਰ ਦਿੱਤੀ ਵੱਡੀ ਵਾਰਦਾਤ


author

Gurminder Singh

Content Editor

Related News