ਵੱਡੀ ਖ਼ਬਰ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ

Monday, Jul 12, 2021 - 04:47 PM (IST)

ਵੱਡੀ ਖ਼ਬਰ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ

ਲੁਧਿਆਣਾ (ਨਰਿੰਦਰ ਮਹਿੰਦਰੂ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਵਿਚ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਿਮਰਜੀਤ ਬੈਂਸ ਖ਼ਿਲਾਫ਼ ਇਹ ਮਾਮਲਾ ਆਈ. ਪੀ. ਸੀ. ਦੀ ਧਾਰਾ 376, 354,354-ਏ, 506 ਅਤੇ 120 ਬੀ ਤਹਿਤ ਦਰਜ ਕੀਤਾ ਗਿਆ ਹੈ। ਇਸ ਐੱਫ. ਆਈ. ਆਰ. ਵਿਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਜੇ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 25-30 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਪਰਿਵਾਰ ਨੇ ਕਿਹਾ ਕੀਤਾ ਜਾਵੇ ਡਿਪੋਰਟ

PunjabKesari

ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਕ ਔਰਤ ਵੱਲੋਂ ਸਿਮਰਜੀਤ ਬੈਂਸ ’ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਲੁਧਿਆਣਾ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਸ ਵਲੋਂ ਸਿਮਰਜੀਤ ਬੈਂਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਵੱਡੀ ਵਾਰਦਾਤ, ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵੱਡਾ ਭਰਾ

PunjabKesari

ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਦੋਸ਼ ਲਗਾਏ ਸਨ ਕਿ ਨਾ ਸਿਰਫ ਬੈਂਸ ਨੇ ਉਸ ਨਾਲ ਬਲਾਤਕਾਰ ਕੀਤਾ ਸਗੋਂ ਉਸਨੂੰ ਧਮਕਾਇਆ ਕਿ ਜੇ ਉਸਨੇ ਪੁਲਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵਾਂ ਪੁੱਤਰਾਂ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਉਕਤ ਔਰਤ ਵੱਲੋਂ ਕਾਫ਼ੀ ਕੋਸ਼ਿਸ਼ ਕਰਨ ਤੋਂ ਬਾਅਦ ਵੀ ਜਦ ਬੈਂਸ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਸਨੇ ਆਪਣੇ ਵਕੀਲ ਹਰੀਸ਼ ਰਾਏ ਢਾਂਡਾ ਰਾਹੀਂ ਅਦਾਲਤ ਦਾ ਰੁਖ਼ ਕੀਤਾ ਸੀ।

ਇਹ ਵੀ ਪੜ੍ਹੋ : 6 ਸਿੱਖ ਰੈਜ਼ੀਮੈਂਟ ’ਚ ਭਰਤੀ ਲਹਿਰਾਗਾਗਾ ਦੇ ਕੁਲਵਿੰਦਰ ’ਤੇ ਅਣਮਨੁੱਖੀ ਤਸ਼ੱਦਦ, ਵਾਇਰਲ ਤਸਵੀਰਾਂ ਨੇ ਉਡਾਏ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News