ਜਬਰ-ਜ਼ਿਨਾਹ ਦੇ ਦੋਸ਼ਾਂ ’ਚ ਘਿਰੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ

Wednesday, Apr 13, 2022 - 09:32 PM (IST)

ਜਬਰ-ਜ਼ਿਨਾਹ ਦੇ ਦੋਸ਼ਾਂ ’ਚ ਘਿਰੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ

ਲੁਧਿਆਣਾ (ਮਹਿਰਾ) : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਬੈਂਸ ਨੇ ਜਬਰ-ਜ਼ਿਨਾਹ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ’ਤੇ ਆਪਣਾ ਫ਼ੈਸਲਾ ਅੱਜ ਲਈ ਸੁਰੱਖਿਅਤ ਰੱਖਿਆ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਇਥੇ ਇਹ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਵੀ ਐਲਾਨਿ ਹੋਇਆ ਹੈ। ਭਾਵੇਂ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਇਕ ਪਰਚੇ ਕਾਰਣ ਐਲਾਨਿਆ ਗਿਆ ਹੈ। ਬੀਤੇ ਦਿਨੀਂ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਪੱਟੀ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਂ-ਪੁੱਤ ਨੇ ਕਤਲ ਕਰਕੇ ਦਰਿਆ ’ਚ ਸੁੱਟੀ ਪਿਓ ਦੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News