ਬਲਾਤਕਾਰ ਮਾਮਲੇ ’ਚ ਫਸੇ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਲੁਧਿਆਣਾ ’ਚ ਲੱਗੇ ਪੋਸਟਰ
Tuesday, May 03, 2022 - 05:30 PM (IST)
ਲੁਧਿਆਣਾ : ਬਲਾਤਕਾਰ ਮਾਮਲੇ ’ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਲੁਧਿਆਣਾ ਦੇ ਥਾਣੇ ਵਿਚ ਵਾਂਟੇਡ ਹੋਣ ਦੇ ਪੋਸਟਰ ਲੱਗ ਗਏ ਹਨ। ਇਹ ਪੋਸਟਰ ਥਾਣਾ ਡਵੀਜ਼ਨ ਨੰਬਰ ਛੇ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਵੀ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿਚ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੋਸਟਰ ’ਚ ਬੈਂਸ ਸਣੇ ਸੱਤ ਹੋਰ ਮੁਲਜ਼ਮਾਂ ਦਾ ਜ਼ਿਕਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਤਿੰਨ ਪੁੱਤਾਂ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ ਕਰਨ ਵਾਲੀ ਹੈ ਅਬੋਹਰ ਦੀ ਘਟਨਾ
ਜੁਆਇੰਟ ਕਮਿਸ਼ਨਰ ਆਫ਼ ਪੁਲਸ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ ਮੁਤਾਬਕ ਬੈਂਸ ਤੇ ਹੋਰ ਮੁਲਜ਼ਮਾਂ ਦੇ ਭਗੌੜੇ ਹੋਣ ਸਬੰਧੀ ਪੋਸਟਰ ਪੁਲਸ ਨੇ ਥਾਣਾ ਨੰਬਰ 6 ਸਮੇਤ ਹੋਰ ਜਨਤਕ ਥਾਵਾਂ ’ਤੇ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਪੁਲਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਮਾਂ ਨੇ ਪਹਿਲਾਂ ਢਾਈ ਸਾਲਾ ਧੀ ਨੂੰ ਦਿੱਤਾ ਜ਼ਹਿਰ, ਫਿਰ ਆਪ ਕੀਤੀ ਖ਼ੁਦਕੁਸ਼ੀ
ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ ਵਿਚ ਕਈ ਵਾਰ ਅਦਾਲਤ ਵਿਚ ਨਹੀਂ ਪਹੁੰਚੇ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਬੈਂਸ ਸਣੇ ਹੋਰ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਨੰਬਰ ਵੀ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਮੋਗਾ ’ਚ ਭਿਆਨਕ ਹਾਦਸਾ, ਵਿਆਹ ਦੀ ਵਰ੍ਹੇਗੰਢ ਮਨਾ ਕੇ ਆ ਰਹੇ ਜੋੜੇ ਦੀ ਮੌਤ, ਕੁਝ ਦਿਨ ਬਾਅਦ ਹੋਣੀ ਸੀ ਡਿਲਿਵਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?