ਭੁਲੱਥ ਦੇ ਨੌਜਵਾਨ ਨੇ ਇਟਲੀ ''ਚ ਚਮਕਾਇਆ ਪੰਜਾਬ ਦਾ ਨਾਂ, ਬਾਡੀ ਬਿਲਡਰ ਮੁਕਾਬਲੇ ''ਚ ਹਾਸਲ ਕੀਤਾ ਪਹਿਲਾ ਸਥਾਨ

Monday, Jul 05, 2021 - 01:57 PM (IST)

ਭੁਲੱਥ ਦੇ ਨੌਜਵਾਨ ਨੇ ਇਟਲੀ ''ਚ ਚਮਕਾਇਆ ਪੰਜਾਬ ਦਾ ਨਾਂ, ਬਾਡੀ ਬਿਲਡਰ ਮੁਕਾਬਲੇ ''ਚ ਹਾਸਲ ਕੀਤਾ ਪਹਿਲਾ ਸਥਾਨ

ਭੁਲੱਥ (ਰਜਿੰਦਰ)- ਵਿਦੇਸ਼ਾਂ ਵਿਚ ਪੰਜਾਬੀ ਜਿੱਥੇ ਹੱਡ ਤੋੜਵੀਂ ਮਿਹਨਤ ਲਈ ਜਾਣੇ ਜਾਂਦੇ ਹਨ, ਉਥੇ ਹੀ ਪੰਜਾਬੀਆਂ ਨੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਦੇ ਹੋਏ ਤਰੱਕੀ ਦੀਆਂ ਮੰਜ਼ਿਲਾਂ ਸਰ ਕੀਤੀਆਂ ਹਨ। ਇਸੇ ਤਰ੍ਹਾਂ ਕਈ ਪੰਜਾਬੀ ਅਜਿਹੇ ਵੀ ਹਨ, ਜੋ ਵਿਦੇਸ਼ਾਂ ਵਿਚ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਜਿੱਤ ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਦੇ ਹਨ।

ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਪੁਲਸ ਨੂੰ ਲੋੜੀਂਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸਿਆ ਕਾਰਨ

PunjabKesari

ਅਜਿਹਾ ਹੀ ਇਕ ਖਿਡਾਰੀ ਭੁਲੱਥ ਹਲਕੇ ਦੇ ਪਿੰਡ ਤਲਵਾੜੇ ਦਾ ਜੰਮਪਲ ਸਿੰਮਾ ਘੁੰਮਣ ਹੈ, ਜਿਸ ਨੇ ਇਟਲੀ ਬਾਡੀ ਬਿਲਡਰ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਪੂਰੀ ਦੁਨੀਆਂ ਵਿਚ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ। ਦੱਸ ਦੇਈਏ ਕਿ ਸਿੰਮਾ ਘੁੰਮਣ ਪਿਛਲੇ ਲੰਮੇ ਸਮੇਂ ਤੋਂ ਇਟਲੀ ਵਿਚ ਰਹਿ ਰਿਹਾ ਹੈ।

ਇਹ ਵੀ ਪੜ੍ਹੋ: ਦਿੱਲੀ ਤੋਂ ਭੱਜ ਕੇ ਜਲੰਧਰ ਪੁੱਜਾ ਪ੍ਰੇਮੀ ਜੋੜਾ, ਕੁੜੀ ਦੇ ਪਰਿਵਾਰ ਨੇ ਪ੍ਰੇਮੀ ਦੀ ਸੜਕ ’ਤੇ ਕੀਤੀ ਛਿੱਤਰ-ਪਰੇਡ

PunjabKesari

ਇਸ ਸਬੰਧੀ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਬਹੁਤ ਖੁਸ਼ੀ ਹੁੰਦੀ ਹੈ ਜਦੋਂ ਪੰਜਾਬ ਦੇ ਲੋਕ ਵਿਦੇਸ਼ਾਂ ਦੇ ਵਿਚ ਬੈਠ ਕੇ ਕਾਮਯਾਬੀ ਹਾਸਲ ਕਰਦੇ ਹਨ। ਉਨ੍ਹਾਂ ਦੇ ਨਾਲ ਹੀ ਆਵਾਜ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਫਰਾਂਸ ਅਤੇ ਸੰਦੀਪ ਵਡਾਲਾ ਨੇ ਕਿਹਾ ਕਿ ਜਦੋਂ ਵੀ ਸਿੰਮਾ ਘੁੰਮਣ ਪੰਜਾਬ ਆਏਗਾ ਤਾਂ ਉਸ ਸਮੇਂ ਭੁਲੱਥ ਵਿਚ ਉਸ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ’ਤੇ ਸਰਵੇ: ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣ ’ਤੇ 98 ਫ਼ੀਸਦੀ ਮੌਤ ਦਾ ਖ਼ਤਰਾ ਘੱਟ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News