ਮਾਣਹਾਨੀ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ

Monday, Feb 17, 2020 - 12:42 PM (IST)

ਮਾਣਹਾਨੀ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ

ਪਟਿਆਲਾ (ਰਾਜੇਸ਼): ਪਟਿਆਲਾ ਦੀ ਇਕ ਅਦਾਲਤ ਨੇ ਲੁਧਿਆਣਾ ਦੇ ਆਤਮ ਨਗਰ ਹਲਕੇ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਅਦ ਪੁਲਸ ਕਦੇ ਵੀ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਸਕਦੀ ਹੈ।

ਦੱਸਣਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਵਿਰੁੱਧ ਦਵਾਈਆਂ ਦੀ ਕੰਪਨੀ ਸਬੰਧੀ ਝੂਠੇ ਦੋਸ਼ ਲਗਾਏ ਸਨ, ਜਦਕਿ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਪੱਲਾ ਸਾਫਾ ਹੈ ਅਤੇ ਅਜਿਹੇ ਦੋਸ਼ ਲਗਾ ਕੇ ਵਿਧਾਇਕ ਬੈਂਸ ਨੇ ਸੁਰਖੀਆਂ ਬਟੋਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਆਪਣੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਦੇ ਰਾਹੀਂ ਇਕ ਅਗਸਤ 2018 ਨੂੰ 299 ਤੋਂ 500 ਆਈ.ਪੀ.ਸੀ.ਦੇ ਤਹਿਤ ਪਟਿਆਲਾ ਦੀ ਅਦਾਲਤ 'ਚ ਕੇਸ ਦਰਜ ਕੀਤਾ ਸੀ।


author

Shyna

Content Editor

Related News