ਮੁੱਖ ਮੰਤਰੀ ਚੰਨੀ ਦੇ ਬੇਟੇ ਦੇ ਵਿਆਹ ’ਚ ਸਾਦਗੀ ਵੇਖ ਫਿਦਾ ਹੋਏ ਰਾਵਤ

Monday, Oct 11, 2021 - 01:20 PM (IST)

ਮੁੱਖ ਮੰਤਰੀ ਚੰਨੀ ਦੇ ਬੇਟੇ ਦੇ ਵਿਆਹ ’ਚ ਸਾਦਗੀ ਵੇਖ ਫਿਦਾ ਹੋਏ ਰਾਵਤ

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ’ਚ ਸਾਦਗੀ ਵੇਖ ਮੰਤਰ ਮੁਗਧ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਪੰਜਾਬ ਸਰਕਾਰ ਦੇ ਹੈਲੀਕਾਪਟਰ ’ਚ ਉਤਰਾਖੰਡ ਰਵਾਨਾ ਹੋਏ ਗਏ ਸਨ। ਉਨ੍ਹਾਂ ਕਿਹਾ ਕਿ ਉਹ ਖਾਸ ਤੌਰ ’ਤੇ ਮੁੱਖ ਮੰਤਰੀ ਨੂੰ ਮੁਬਾਰਕਬਾਦ ਦੇਣ ਆਏ ਸਨ। ਮੁੱਖ ਮੰਤਰੀ ਚੰਨੀ ਨੇ ਜਿਸ ਸਾਦਗੀ ਨਾਲ ਪ੍ਰੋਗਰਾਮ ਕੀਤਾ ਹੈ, ਉਹ ਵੀ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਇਕ ਆਮ ਵਿਅਕਤੀ ਵਰਗਾ ਸਮਾਗਮ ਕੀਤਾ ਹੈ, ਜੋ ਬਹੁਤ ਚੰਗਾ ਲੱਗਾ। ਇਹ ਵੱਖਰੀ ਗੱਲ ਹੈ ਕਿ ਇਸ ਸਾਦਗੀ ’ਤੇ ਫਿਦਾ ਹੋਣ ਤੋਂ ਬਾਅਦ ਹਰੀਸ਼ ਰਾਵਤ ਸਿੱਧੇ ਹੈਲੀਪੈਡ ਪੁੱਜੇ ਅਤੇ ਪੰਜਾਬ ਸਰਕਾਰ ਦੇ ਹੈਲੀਕਾਪਟਰ ’ਤੇ ਸਵਾਰ ਹੋ ਕੇ ਉਤਰਾਖੰਡ ਲਈ ਰਵਾਨਾ ਹੋ ਗਏ।

PunjabKesari

ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋਇਆ। ਵਿਆਹ ਦਾ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ ਸੀ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਚੰਨੀ ਆਪਣੇ ਲਾੜੇ ਪੁੱਤਰ ਦੀ ਫਾਰਚੂਨਰ ਗੱਡੀ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ ਹਨ।  

PunjabKesari

PunjabKesari

ਇਸ ਦੌਰਾਨ ਇਸ ਮੌਕੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਰਾਣਾ ਗੁਰਜੀਤ ਸਿੰਘ, ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਕਈ ਵਿਧਾਇਕ ਅਤੇ ਸੀਨੀਅਰ ਆਗੂ ਨਵ-ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੇ ਹੋਏ ਸਨ।

PunjabKesari


PunjabKesari


author

Anuradha

Content Editor

Related News