ਸਰਬੱਤ ਖਾਲਸਾ ''ਚ ਸ਼ਾਮਲ ਧਿਰਾਂ ਚੋਣਾਂ ਲਈ ਇਕਜੁੱਟ ਹੋ ਜਾਣ : ਮਾਨ

05/02/2016 1:03:03 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਬੱਤ ਖਾਲਸਾ ''ਚ ਸ਼ਾਮਲ ਸਾਰੇ ਸਮੂਹਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜਨ ਲਈ ਕਿਹਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਜ਼ਾਦ ਸਿੱਖ ਰਾਜ ਦੀ ਹਮਾਇਤ ਕਰਦੀ ਹੈ, ਜਿਸ ''ਚ ਹਰ ਧਰਮ ਅਤੇ ਵਰਗ ਦੇ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੇਗੀ, ਜਦੋਂ ਕਿ ਉਨ੍ਹਾਂ ਦਾ ਮੁੱਖ ਟੀਚਾ ਪੰਜਾਬ ''ਚੋਂ ਨਸ਼ਿਆਂ ਦਾ ਖਾਤਮਾ ਹੈ।
ਮਾਨ ਨੇ ਕਿਹਾ ਕਿ ਪੰਜਾਬ ''ਚੋਂ ਭ੍ਰਿਸ਼ਟਾਚਾਰ ਅਤੇ ਬੇਰੋਜ਼ਗਾਰੀ ਨੂੰ ਖਤਮ ਕਰਨ ਲਈ ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਥਾਵਾਂ ''ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਪਾਰਟੀ ਆਗੂਆਂ ਨੇ ਪੈਰੋਲੇ ''ਤੇ ਰਿਹਾਅ ਹੋਏ ਦਵਿੰਦਰਪਾਲ ਸਿੰਘ ਭੁੱਲਰ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਮਾਨ ਨੇ ਯੂਥ ਵਿੰਗ ਦੇ ਪ੍ਰਧਾਨ ਵਜੋਂ ਪੱਪਲਪ੍ਰੀਤ ਸਿੰਘ ਦੀ ਨਿਯੁਕਤੀ ਦਾ ਐਲਾਨ ਵੀ ਕੀਤਾ। 

Babita Marhas

News Editor

Related News