ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਸਦ ’ਚ ਸਿੱਖ ਮਸਲੇ ਉਠਾਉਣ ਦੀ ਆਸ ਬੱਝੀ : ਐਡਵੋਕੇਟ ਧਾਮੀ

Monday, Jun 27, 2022 - 10:50 AM (IST)

ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਸਦ ’ਚ ਸਿੱਖ ਮਸਲੇ ਉਠਾਉਣ ਦੀ ਆਸ ਬੱਝੀ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖ਼ਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਨ੍ਹਾਂ ਦੇ ਹੱਲ ਲਈ ਆਵਾਜ਼ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਅਨਿਆਂ ਭਾਰਤ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ, ਲਿਹਾਜਾ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ


author

rajwinder kaur

Content Editor

Related News