ਸਿਮਰਨਜੀਤ ਮਾਨ ਨੇ ਨਹੀਂ ਮੰਨੀ ਸੁਖਬੀਰ ਤੇ ਰਾਜੋਆਣਾ ਦੀ ਅਪੀਲ, ਸੰਗਰੂਰ 'ਚ ਵੰਡੀਆਂ ਜਾਣਗੀਆਂ ਪੰਥਕ ਵੋਟਾਂ

06/11/2022 12:47:34 AM

ਲੁਧਿਆਣਾ (ਹਿਤੇਸ਼) : ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਦੀ ਸਮਾਂ ਸੀਮਾ ਖਤਮ ਹੋਣ ਨਾਲ ਪੰਥਕ ਵੋਟਾਂ ਦੀ ਵੰਡ ਦੀ ਤਸਵੀਰ ਵੀ ਸਾਫ਼ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਦੀ ਜੋ ਮੀਟਿੰਗ 'ਚ ਹੋਈ ਸੀ, ਉਸ ਵਿੱਚ ਸੁਖਬੀਰ ਬਾਦਲ ਤੋਂ ਇਲਾਵਾ ਸਿਮਰਨਜੀਤ ਮਾਨ, ਪਰਮਜੀਤ ਸਰਨਾ, ਮਨਜੀਤ ਜੀ. ਕੇ., ਬਲਜੀਤ ਸਿੰਘ ਦਾਦੂਵਾਲ ਦੇ ਸ਼ਾਮਲ ਹੋਣ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਸਾਂਝਾ ਉਮੀਦਵਾਰ ਹੋਣ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਨੇ ਵਾਇਰਲ ਵੀਡੀਓ ਦਾ Twitter 'ਤੇ ਦੱਸਿਆ ਸੱਚ

ਇਸ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਵੀ ਮੋਹਰ ਲਗਾ ਦਿੱਤੀ ਸੀ ਅਤੇ ਅਕਾਲੀ ਦਲ ਵੱਲੋਂ ਇਸ 'ਤੇ ਵਿਚਾਰ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਹੀ ਸਿਮਰਨਜੀਤ ਮਾਨ ਨੇ ਖੁਦ ਨੂੰ ਉਮੀਦਵਾਰ ਐਲਾਨ ਦਿੱਤਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਦਵਿੰਦਰ ਬੰਬੀਹਾ ਗਰੁੱਪ ਦੇ 2 ਸਾਥੀ ਚੜ੍ਹੇ ਪੁਲਸ ਦੇ ਹੱਥੇ (ਵੀਡੀਓ)

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਬਣਾਉਣ ਦੀ ਮੰਗ ਦਾ ਵੀ ਸਮਰਥਨ ਨਹੀਂ ਕੀਤਾ
ਇਸੇ ਤਰ੍ਹਾਂ ਅਕਾਲੀ ਦਲ ਵੱਲੋਂ ਬਣਾਏ ਗਏ ਉਮੀਦਵਾਰ ਕਮਲਦੀਪ ਕੌਰ ਨੂੰ ਸਮਰਥਨ ਦੇਣ ਬਾਰੇ ਸੁਖਬੀਰ ਬਾਦਲ ਤੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੀਤੀ ਗਈ ਅਪੀਲ ਨੂੰ ਵੀ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਸੰਗਰੂਰ ਦੀ ਪੰਥਕ ਵੋਟ 2 ਹਿੱਸਿਆਂ ਵਿੱਚ ਵੰਡੀ ਜਾਣੀ ਮੰਨੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਦਾ ਫਾਇਦਾ ਆਮ ਆਦਮੀ ਪਾਰਟੀ, ਕਾਂਗਰਸ ਜਾਂ ਭਾਜਪਾ ਨੂੰ ਮਿਲੇਗਾ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ 'ਚ 6 ਸ਼ੂਟਰਾਂ ਦੀ ਹੋਈ ਪਛਾਣ, ਉਥੇ ਹੀ CM ਮਾਨ ਦਾ ਪੰਜਾਬੀਆਂ ਨੂੰ ਤੋਹਫਾ, ਪੜ੍ਹੋ TOP 10

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News