ਸਿਮਰਨਜੀਤ ਮਾਨ ਦਾ ਵੱਡਾ ਦਾਅਵਾ, ਕਿਹਾ-ਮਜੀਠੀਆ ਨੂੰ ਨਹੀਂ ਕਰ ਸਕਦਾ ਕੋਈ ਗ੍ਰਿਫ਼ਤਾਰ

Tuesday, Dec 21, 2021 - 05:47 PM (IST)

ਸ੍ਰੀ ਚਮਕੌਰ ਸਾਹਿਬ (ਚੌਵੇਸ਼ ਲੋਟਾਵਾ)-ਸ਼ਹੀਦੀ ਜੋੜ ਮੇਲ’ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ। ਇਸ ਦੌਰਾਨ ਮਾਨ ਨੇ ਬਿਕਰਮ ਸਿੰਘ ਮਜੀਠੀਆ ’ਤੇ ਦਰਜ ਐੱਫ. ਆਰ. ਆਈ. ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ’ਤੇ ਦਾਅਵਾ ਕਰਦਿਆਂ ਕਿਹਾ ਕਿ ਮਜੀਠੀਆ ਨੂੰ ਡਰੱਗ ਮਾਮਲੇ ’ਚ ਕੋਈ ਨਹੀਂ ਫੜ ਸਕਦਾ ਕਿਉਂਕਿ ਉਸ ਦੇ ਪਿੱਛੇ ਬਹੁਤ ਵੱਡੀ ਹਕੂਮਤ ਹੈ। ਇਸ ਮੌਕੇ ਉਨ੍ਹਾਂ ਆਨੰਦ ਮੈਰਿਜ ਐਕਟ ਤੇ ਹਿੰਦੂ ਆਗੂਆਂ ਦੇ ਆ ਰਹੇ ਬਿਆਨਾਂ ’ਤੇ ਵੀ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ’ਤੇ FIR ਨੂੰ ਭਗਵੰਤ ਮਾਨ ਨੇ ਦੱਸਿਆ ਕਾਂਗਰਸ ਦਾ ਚੋਣ ਸਟੰਟ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਊਰੋ ਆਫ ਇਨਵੈਸਟੀਗੇਸ਼ਨ ਥਾਣਾ ਮੋਹਾਲੀ ’ਚ ਦਰਜ ਕੀਤੀ ਗਈ । ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਇਹ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਬਿਕਰਮ ਮਜੀਠੀਆ 'ਤੇ ਧਾਰਾ 25, 27ਏ Dਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


Manoj

Content Editor

Related News