ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

06/28/2022 4:10:17 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਮਾਨ ਨੇ ਆਪਣੇ ਆਪ ਨੂੰ ਸੱਤ ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਚੋਣ ਦੌਰਾਨ ਮਾਨ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਦੌਰਾਨ ਗਲੇ ਦੀ ਖ਼ਰਾਬੀ ਹੋਣ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

PunjabKesari

ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੀ ਜਾਣਕਾਰੀ ਸਿਮਰਜੀਤ ਸਿੰਘ ਮਾਨ ਨੇ ਖ਼ੁਦ ਆਪਣੇ ਟਵੀਟਰ ’ਤੇ ਦਿੱਤੀ ਹੈ। ਇਸ ਸਬੰਧ ’ਚ ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘‘ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ।’

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ‘ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।’

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


rajwinder kaur

Content Editor

Related News