ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨਾ ਚਾਹੀਦੈ : ਮਾਨ

Thursday, Mar 15, 2018 - 10:50 AM (IST)

ਸੰਗਰੂਰ (ਬੇਦੀ)—ਸਿੱਖ ਕੌਮ ਦੇ ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 5 ਦਿਨਾ ਜੋੜ ਮੇਲਾ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਦੇਹਲਾ ਸਿਹਾਂ ਵਿਖੇ ਮਨਾਇਆ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਦੇ ਨਾਂ 'ਤੇ ਕੈਂਪਸ ਜਨਮ ਅਸਥਾਨ ਦੇਹਲਾ ਸਿਹਾਂ ਵਿਖੇ ਖੋਲ੍ਹਿਆ ਗਿਆ ਹੈ। ਅਕਾਲੀ ਬਾਬਾ ਫੂਲਾ ਸਿੰਘ ਉਹ ਮਹਾਨ ਸਿੱਖ ਜਰਨੈਲ ਹੋਏ ਸਨ, ਜਿਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿੰਨਾ ਚਿਰ ਇਨ੍ਹਾਂ ਸਰਕਾਰਾਂ ਦੇ ਜ਼ੁਲਮ ਸਹਿੰਦੇ ਰਹਾਂਗੇ, ਸਾਨੂੰ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨਾ ਚਾਹੀਦਾ ਹੈ। ਸਾਨੂੰ ਆਪਣੀਆਂ ਮੰਗਾਂ ਲਈ ਇਕ ਝੰਡੇ ਥੱਲੇ ਇਕੱਠੇ ਹੋਣਾ ਪਵੇਗਾ। ਇਸ ਮੌਕੇ ਪ੍ਰੋ. ਮਹਿੰਦਰ ਪਾਲ ਸਿੰਘ ਜਨਰਲ ਸਕੱਤਰ, ਸੂਬਾ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਮੈਂਬਰ ਪੀ. ਏ. ਸੀ. ਬਹਾਦਰ ਸਿੰਘ ਭਸੌੜ, ਬਲਕਾਰ ਸਿੰਘ ਭੁੱਲਰ ਆਦਿ ਸ਼ਾਮਲ ਹੋਏ।


Related News