ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ’ਤੇ ਦਿੱਤੇ ਬਿਆਨ ’ਤੇ ਕੀ ਬੋਲੇ ਸੁਖਬੀਰ ਬਾਦਲ
Saturday, Jul 16, 2022 - 06:27 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਦੇ ਉਸ ਬਿਆਨ ਦੀ ਨਖੇਧੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ ਸੀ। ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਸਬੰਧੀ ਦਿੱਤੇ ਬਿਆਨ ’ਤੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦਾ ਇਹ ਨਹੀਂ ਪਤਾ ਕਿ ਉਹ ਕਿਸ ਸਮੇਂ ਕੀ ਬੋਲ ਦੇਣ, ਉਨ੍ਹਾਂ ਕਿਹਾ ਕਿ ਅਸੀਂ ਦਿਮਾਗੀ ਤੌਰ ’ਤੇ ਉਨ੍ਹਾਂ ਨਾਲ ਨਹੀਂ ਮਿਲ ਸਕਦੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਦੀ ਉਹ ਨਿਖੇਧੀ ਕਰਦੇ ਹਨ ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਆ ਰਹੀਆਂ ਸਕੀਮਾਂ ਅਤੇ ਉਨ੍ਹਾਂ ਵਿਚ ਸੂਬਾ ਸਰਕਾਰ ਦੀ ਬਣਦੀ ਭਾਈਵਾਲੀ ਅਤੇ ਉਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਦੇ ਸੰਬੰਧ ਵਿਚ ਗੱਲਬਾਤ ਹੋਈ।
ਇਹ ਵੀ ਪੜ੍ਹੋ : ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ, ਹੈਰਾਨ ਕਰ ਦੇਵੇਗੀ ਲੁਧਿਆਣਾ ਦੇ ਮੁੰਡਿਆਂ ਨਾਲ ਵਾਪਰੀ ਅਣਹੋਣੀ
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਕੀਮਾਂ ਮੈਂਬਰ ਪਾਰਲੀਮੈਂਟਾਂ ਰਾਹੀਂ ਆਉਂਦੀਆਂ ਹਨ, ਉਨ੍ਹਾਂ ਨੂੰ ਠੀਕ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਵਿਚ ਸੂਬਾ ਸਰਕਾਰ ਵੱਲੋਂ ਬਣਦੀ ਭਾਈਵਾਲੀ ਸਮੇਂ ਸਿਰ ਦੇਣ ਸਬੰਧੀ ਇਸ ਮੀਟਿੰਗ ਵਿਚ ਵਿਚਾਰ ਚਰਚਾ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਸਕੀਮਾਂ ’ਤੇ ਪੂਰੀ ਤਰ੍ਹਾਂ ਨਜ਼ਰਸਾਨੀ ਰੱਖੀ ਜਾਵੇਗੀ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਉਸ ਹਰ ਵਰਗ ਨੂੰ ਮਿਲ ਸਕੇ ਜਿਨ੍ਹਾਂ ਲਈ ਇਹ ਬਣਾਈ ਗਈ ਹੈ।
ਇਹ ਵੀ ਪੜ੍ਹੋ : ਪਟਿਆਲਾ ਜੇਲ ਸੁਰਖੀਆਂ ’ਚ, ਪਹਿਲਾਂ ਮਜੀਠੀਆ, ਫਿਰ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਜੇਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।