ਸਿਮਰਨਜੀਤ ਮਾਨ ਪੂਰੀ ਦੁਨੀਆ 'ਚ ਸਿੱਖਾਂ ਦੇ ਅਕਸ ਨੂੰ ਢਾਅ ਲਾਉਣ ਦੀ ਕਰ ਰਹੇ ਕੋਸ਼ਿਸ਼ : ਸੁਖਬੀਰ ਬਾਦਲ

Friday, Jul 15, 2022 - 11:23 PM (IST)

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ, "ਦੁਨੀਆ ਭਰ ਦੇ ਹਰ ਸਿੱਖ, ਹਰ ਪੰਜਾਬੀ ਅਤੇ ਹਰ ਭਾਰਤੀ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ 'ਤੇ ਮਾਣ ਹੈ। ਹਰ ਸਿੱਖ ਉਨ੍ਹਾਂ ਨੂੰ ਜੰਗ-ਏ-ਅਜ਼ਾਦੀ ਵਿੱਚ ਸਾਡੀ ਕੌਮ ਦੇ ਲਾਸਾਨੀ ਯੋਗਦਾਨ ਦਾ ਪ੍ਰਤੀਕ ਚਿੰਨ੍ਹ ਮੰਨਦਾ ਹੈ। ਆਪਣੀਆਂ ਬਿਆਨਬਾਜ਼ੀਆਂ ਨਾਲ ਸਿਮਰਨਜੀਤ ਸਿੰਘ ਮਾਨ ਇਸ ਮਾਣ ਨੂੰ ਕਮਜ਼ੋਰ ਕਰਨ ਅਤੇ ਪੂਰੀ ਦੁਨੀਆ ਵਿੱਚ ਸਿੱਖਾਂ ਦੇ ਅਕਸ ਨੂੰ ਢਾਅ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।"

ਖ਼ਬਰ ਇਹ ਵੀ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਉਥੇ ਸੰਸਦ 'ਚ ਸਹੁੰ ਚੁੱਕਣ ਨੂੰ ਲੈ ਕੇ MP ਮਾਨ ਦਾ ਵੱਡਾ ਬਿਆਨ, ਪੜ੍ਹੋ TOP 10

PunjabKesari

ਜ਼ਿਕਰਯੋਗ ਹੈ ਕਿ ਕਰਨਾਲ 'ਚ ਇਕ ਨਿੱਜੀ ਚੈਨਲ ਦੇ ਪੱਤਰਕਾਰ ਵੱਲੋਂ ਪੁੱਛੇ ਸਵਾਲ 'ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਭਗਤ ਸਿੰਘ ਅੱਤਵਾਦੀ ਸੀ। ਮਾਨ ਨੇ ਕਿਹਾ ਕਿ ਉਸ ਨੇ ਇਕ ਆਈ.ਪੀ.ਐੱਸ. ਅਫ਼ਸਰ ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਮਾਰ ਦਿੱਤਾ ਸੀ ਅਤੇ ਪਾਰਲੀਮੈਂਟ ਵਿੱਚ ਬੰਬ ਸੁੱਟ ਦਿੱਤਾ ਸੀ। ਜਦੋਂ ਪੱਤਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਸਹੁੰ ਹੀ ਭਗਤ ਸਿੰਘ ਦੇ ਪਿੰਡ ਵਿੱਚ ਹੀ ਚੁੱਕੀ ਸੀ ਤਾਂ ਉਨ੍ਹਾਂ ਕਿਹਾ ਕਿ ਜੋ ਮਰਜ਼ੀ ਹੋਵੇ, ਉਹ ਅੱਤਵਾਦੀ ਹੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News