ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ

Monday, May 23, 2022 - 07:41 PM (IST)

ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ’ਚ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਰਨਗੇ। ਇਸ ਗੱਲ ਦਾ ਫ਼ੈਸਲਾ ਪਿਛਲੇ ਦਿਨੀਂ ਹੋਈ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ) ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ। ਇਸ ਕਮੇਟੀ ’ਚ ਸਾਮਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਕੇ, ਕੁਲਦੀਪ ਸਿੰਘ ਭਾਗੋਵਾਲ, ਈਮਾਨ ਸਿੰਘ ਮਾਨ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੈਬ ਸਿੰਘ ਰਾਮਪੁਰਾ, ਅੰਮ੍ਰਿਤਪਾਲ ਸਿੰਘ ਛੰਦੜਾਂ, ਹਰਜੀਤ ਸਿੰਘ ਸਜੂਮਾਂ, ਗਗਨਦੀਪ ਸਿੰਘ ਅਤੇ ਜਤਿੰਦਰ ਸਿੰਘ ਥਿੰਦ ਆਦਿ ਆਗੂਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ

PunjabKesari

ਇਸ ਮੀਟਿੰਗ ਦੇ ਵੇਰਵੇ ਪ੍ਰੈੱਸ ਨਾਲ ਸਾਂਝੇ ਕਰਦਿਆਂ ਪਾਰਟੀ ਦੇ ਸਪੈਸ਼ਲ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਇਸ ਮੀਟਿੰਗ ’ਚ ਤੈਅ ਹੋਇਆ ਹੈ ਕਿ ਸਿਮਰਨਜੀਤ ਸਿੰਘ ਮਾਨ ਆਉਣ ਵਾਲੀ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅਸੈਂਬਲੀ ਦੀਆਂ ਹੋਈਆ ਚੋਣਾਂ ’ਚ ਪੰਜਾਬ ਦੀ ਵਾਗਡੋਰ ਉਨ੍ਹਾਂ ਹੱਥਾਂ ’ਚ ਚਲੀ ਗਈ ਹੈ, ਜਿਨ੍ਹਾਂ ਨੂੰ ਕੁਝ ਕਰਨ ਤੋਂ ਪਹਿਲਾਂ ਦਿੱਲੀ ਦੇ ਆਗੂਆਂ ਦੀ ਸਲਾਹ ਲੈਣੀ ਪੈਂਦੀ ਹੈ, ਪੰਜਾਬ ਦੀ ਅਸੈਂਬਲੀ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਪੰਥ ਅਤੇ ਕੌਮ ਦੀ ਗੱਲ ਕਰਨ ਵਾਲਾ ਕੋਈ ਆਗੂ ਨਾ ਹੋਵੇ, ਇਸੇ ਤਰ੍ਹਾਂ ਪਾਰਲੀਮੈਂਟ ’ਚ ਵੀ ਪੰਥਕ ਮੁੱਦਿਆਂ ਅਤੇ ਪੰਜਾਬ ਦੀ ਅਵਾਜ਼ ਚੁੱਕਣ ਵਾਲਾ ਕੋਈ ਮੈਂਬਰ ਨਹੀਂ ਹੈ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਲੁੱਟਿਆ ਮਹਿਸੂਸ ਕਰਦੇ ਹਨ। ਇਸ ਲਈ ਪੰਥਕ ਰਵਾਇਤਾਂ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਮਾਨ ਦਾ ਪਾਰਲੀਮੈਂਟ ’ਚ ਜਾਣਾ ਜ਼ਰੂਰੀ ਬਣ ਗਿਆ ਹੈ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ


author

Manoj

Content Editor

Related News