ਸੰਗਰੂਰ ਜ਼ਿਮਨੀ ਚੋਣ : ਫਸਵੇਂ ਮੁਕਾਬਲੇ ਦੌਰਾਨ ''ਸਿਮਰਨਜੀਤ ਸਿੰਘ ਮਾਨ'' ਜੇਤੂ, ''ਆਪ'' ਦੇ ਗੁਰਮੇਲ ਘਰਾਚੋਂ ਹਾਰੇ
Sunday, Jun 26, 2022 - 03:00 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦੋਂ ਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ
ਵੋਟਾਂ ਦੀ ਗਿਣਤੀ ਦੌਰਾਨ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ’ਚ ਪੂਰੀ ਤਰ੍ਹਾਂ ਕਾਟੇ ਦੀ ਟੱਕਰ ਰਹੀ। ਗੁਰਮੇਲ ਸਿੰਘ ਘਰਾਚੋਂ ਕਈ ਵਾਰ ਤਾਂ ਸਿਮਰਨਜੀਤ ਸਿੰਘ ਮਾਨ ਤੋਂ ਅੱਗੇ ਵੀ ਨਿਕਲੇ ਪਰ ਅਖਰੀਲੇ ਗੇੜਾਂ ਦੀ ਗਿਣਤੀ ’ਚ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ ਜਿੱਤ ਪ੍ਰਾਪਤ ਕੀਤੀ। ਉੱਥੇ ਅਕਾਲੀ ਦਲ ਦਾ ਸਭ ਤੋਂ ਖ਼ਰਾਬ ਪ੍ਰਦਰਸ਼ਨ ਰਿਹਾ ਹੈ, ਉਹ ਵਿਧਾਨ ਸਭਾ ਚੋਣਾਂ ਤੋਂ ਸੰਗਰੂਰ ਦੀ ਜ਼ਿਮਨੀ ਚੋਣ ’ਚ ਫਾਡੀ ਰਿਹਾ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ 'ਸਿਮਰਨਜੀਤ ਸਿੰਘ ਮਾਨ' 5103 ਵੋਟਾਂ ਨਾਲ ਜੇਤੂ
ਕਾਂਗਰਸ ਦੇ ਨੌਜਵਾਨ ਆਗੂ ਦਲਵੀਰ ਸਿੰਘ ਗੋਲਡੀ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੀ ਕੁੱਝ ਖ਼ਾਸ ਟੱਕਰ ਨਹੀਂ ਦੇ ਸਕੇ ਅਤੇ ਇਨ੍ਹਾਂ ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ। ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਤੇ ਉਨ੍ਹਾਂ ਸਮਰਥਕਾਂ ਦਾ ਉਨ੍ਹਾਂ ਦੇ ਘਰ ਵਧਾਈਆਂ ਦੇਣ ਲਈ ਤਾਂਤਾ ਲੱਗਾ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ