ਕੁੱਝ ਸਮਾਂ ਪਹਿਲਾਂ ਸਿੰਗਾਪੁਰ ਗਏ ਖੇੜੀ ਕਲਾਂ ਦੇ 21 ਸਾਲਾ ਨੌਜਵਾਨ ਦੀ ਭਿਆਨਕ ਹਾਦਸੇ ’ਚ ਮੌਤ

Sunday, Mar 06, 2022 - 10:06 PM (IST)

ਕੁੱਝ ਸਮਾਂ ਪਹਿਲਾਂ ਸਿੰਗਾਪੁਰ ਗਏ ਖੇੜੀ ਕਲਾਂ ਦੇ 21 ਸਾਲਾ ਨੌਜਵਾਨ ਦੀ ਭਿਆਨਕ ਹਾਦਸੇ ’ਚ ਮੌਤ

ਸ਼ੇਰਪੁਰ (ਸਿੰਗਲਾ,ਅਨੀਸ਼) : ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਖੇੜੀ ਕਲਾਂ ਦੇ ਨੌਜਵਾਨ ਦੀ ਸਿੰਗਾਪੁਰ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਮ੍ਰਿਤਕ ਹੈਪੀ ਸਿੰਘ (21) ਪੁੱਤਰ ਕਾਲਾ ਸਿੰਘ ਦੀ ਭੈਣ ਨੇ ਸਿੰਗਾਪੁਰ ਤੋਂ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਭਰਾ ਸੜਕ ਕਰਾਸ ਕਰ ਰਿਹਾ ਸੀ ਕਿ ਕਿਸੇ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਣ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਹ ਨੌਜਵਾਨ ਅਜੇ ਚਾਰ ਕੁ ਮਹੀਨੇ ਪਹਿਲਾਂ ਹੀ ਸਿੰਗਾਪੁਰ ਵਿਖੇ ਰੋਜ਼ੀ-ਰੋਟੀ ਕਮਾਉਣ ਦੇ ਮਕਸਦ ਨਾਲ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਇਹ ਵੀ ਪੜ੍ਹੋ : ਪਠਾਨਕੋਟ ’ਚ ਸ਼ਰੇਆਮ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਮਾਰੇ ਲਲਕਾਰੇ, ਵੀਡੀਓ ’ਚ ਦੇਖੋ ਖ਼ੌਫਨਾਕ ਵਾਰਦਾਤ

ਮ੍ਰਿਤਕ ਨੌਜਵਾਨ ਇਕ ਗਰੀਬ ਪਰਿਵਾਰ ਨਾਲ ਸਬੰਧਤ ਸੀ। ਮ੍ਰਿਤਕ ਦੀ ਲਾਸ਼ ਅੱਜ ਦੇਰ ਸ਼ਾਮ ਤੱਕ ਪਿੰਡ ਖੇੜੀ ਕਲਾਂ ਵਿਖੇ ਪਹੁੰਚ ਗਈ। ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਜਗਤਾਰ ਸਿੰਘ ਦਰਸ਼ਨ ਖੇੜੀ ਬਾਗੜੀ, ਸਾਬਕਾ ਵਿਧਾਇਕ ਰਾਜ ਸਿੰਘ ਖੇੜੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ਪੁਲਸ ਨੇ ਨਾਕੇ ’ਤੇ ਰੋਕੀ ਐਂਬੂਲੈਂਸ, ਜਦੋਂ ਤਲਾਸ਼ੀ ਲਈ ਤਾਂ ਸਾਹਮਣੇ ਆਇਆ ਕਾਲਾ ਕਾਰਨਾਮਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News