ਕਿਸਾਨਾਂ ਦੀ ਜਿੱਤ ਲਈ ਅਮਰਿੰਦਰ ਗਿੱਲ ਨੇ ਵੀ ਪਰਮਾਤਮਾ ਅੱਗੇ ਕੀਤੀ ਆਰਦਾਸ

Saturday, Nov 28, 2020 - 09:55 AM (IST)

ਜਲੰਧਰ (ਵੈੱਬ ਡੈਸਕ) : ਖ਼ੇਤੀਬਾੜੀ ਬਾਰੇ ਵਿਚਾਰ ਵਟਾਂਦਰੇ ਦਾ ਪ੍ਰਦਰਸ਼ਨ ਜਾਰੀ ਹੈ। ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਆਉਣ ਦੀ ਕੋਸ਼ਿਸ਼ ਕੀਤੀ ਪਰ ਨਾਲ ਹੀ ਉਨ੍ਹਾਂ ਨੂੰ ਪੁਲਸ ਦੀ ਸਖ਼ਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ-ਹਰਿਆਣਾ ਬਾਰਡਰ ਪੁਲਸ ਨੇ ਕੜੀ ਸੁਰੱਖਿਆ ਕੀਤੀ ਹੈ। ਕੋਰੋਨਾ ਕਾਲ 'ਚ ਇਸ ਤਰ੍ਹਾਂ ਦੇ ਪ੍ਰੋਟੈਸਟ ਦਾ ਹੋਣਾ ਹੋਰ ਵੀ ਚਿੰਤਾਜਨਕ ਹੈ।
ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਸ਼ੋਸਲ ਮੀਡੀਆ 'ਤੇ ਬਹੁਤ ਘੱਟ ਸਰਗਰਮ ਰਹਿੰਦੇ ਹਨ। ਕਿਸਾਨਾਂ ਦੇ ਸੰਘਰਸ਼ ਨੂੰ ਕਾਮਯਾਬ ਹੋਣ ਦੀ ਦੁਆਵਾਂ ਕਰਦੇ ਹੋਏ ਅਮਰਿੰਦਰ ਗਿੱਲ ਨੇ ਲੰਬੇ ਅਰਸੇ ਤੋਂ ਬਾਅਦ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਪ੍ਰਦਰਸ਼ਨ ਦੀ ਤਸਵੀਰ ਸਾਂਝੀ ਕਰਦੇ ਹੋਏ 'ਵਾਹਿਗੁਰੂ ਜੀ ਲਿਖਿਆ ਹੈ' ਤੇ ਨਾਲ ਹੱਥ ਜੋੜ ਦੇ ਹੋਏ ਇਮੋਜ਼ੀ ਨੂੰ ਵੀ ਪੋਸਟ ਕੀਤਾ ਹੈ। ਦਰਸ਼ਕ ਵੀ ਕੁਮੈਂਟ ਕਰਕੇ ਕਿਸਾਨ ਵੀਰਾਂ ਦੀ ਕਾਮਯਾਬੀ ਲਈ ਅਰਦਾਸ ਕਰ ਰਹੇ ਹਨ। ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ।

PunjabKesari

ਦਿੱਲੀ ਸਰਕਾਰ ਨੇ ਠੁਕਰਾਈ 9 ਸਟੇਡੀਅਮ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ
ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦੱਸਿਆ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲਾਂ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਨੇ ਦਿੱਲੀ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨਣ ਲਈ ਆਖਿਆ ਹੈ।

 
 
 
 
 
 
 
 
 
 
 
 
 
 
 
 

A post shared by Amrinder Gill (@amrindergill)

ਆਮ ਆਦਮੀ ਪਾਰਟੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ 
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਆਇਆ ਹੈ। ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ 'ਆਪ' ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਲਈ ਮਾਸਕ, ਸੈਨੇਟਾਈਜ਼ਰ ਆਦਿ ਦੀ ਵਿਵਸਥਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ, ਖਾਣ-ਪੀਣ ਦੀ ਵਿਵਸਥਾ ਵੀ ਕਰੇਗਾ ਅਤੇ ਕਿਸਾਨਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਹਰ ਮਦਦ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਸੇਵਾ ਵਿਚ ਦਿਨ ਰਾਤ ਕੰਮ ਕਰਨਗੇ।


sunita

Content Editor

Related News