ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਲੋਕਾਂ ਦੀ ਹੋਈ ਮੌਤ
Sunday, Oct 06, 2024 - 07:22 PM (IST)
ਹੁਸ਼ਿਆਰਪੁਰ/ਹਰਿਆਣਾ (ਆਨੰਦ, ਰੱਤੀ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ-ਟਰੈਵਲ ਗੱਡੀ ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਬਾਗਪੁਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਟੈਂਟੂ-ਟਰੈਵਲ ਗੱਡੀ ਟਰੈਕਟਰ-ਟਰਾਲੀ ਦੇ ਨਾਲ ਟਕਰਾਉਣ ਕਰਕੇ ਉਕਤ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਗੱਡੀ ਵਿਚ ਸਵਾਰ 12 ਲੋਕਾਂ ਵਿਚੋਂ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿਚੋਂ ਦੋ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਦੀ ਹਾਲਤ ਨਾਜ਼ੁਕ ਹੋਣ ਕਰਕੇ ਪੀ. ਜੀ. ਆਈ. ਚੰਡੀਗੜ੍ਹ ਵਿਚ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਵੱਡੀ ਕਾਰਵਾਈ, ਥਾਣਿਆਂ 'ਚ ਮਾਰਿਆ 'ਛਾਪਾ'
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੇ ਪੁਲਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵਕਤ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਟੈਂਪੂ ਟਰੈਵਲ ਗੱਡੀ ਨੰ. ਪੀ. ਬੀ. 01 ਸੀ. 9968, ਜੋਕਿ ਭੁਪਿੰਦਰ ਬੱਬਲ ਕਲਾਕਾਰ ਨਾਲ ਜੰਮੂ ਤੋਂ ਜਗਰਾਤਾ ਕਰਕੇ ਵਾਪਸ ਚੰਡੀਗੜ੍ਹ ਨੂੰ ਆ ਰਹੀ ਸੀ। ਜਦੋਂ ਅੱਡਾ ਬਾਗਪੁਰ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਦੂਜੀ ਸਾਈਡ ਤੋਂ ਆ ਰਹੇ ਲੱਕੜ ਨਾਲ ਲੱਦੇ ਟਰੈਕਟਰ-ਟਰਾਲੀ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੈਂਪੂ ਟਰੈਵਲ ਗੱਡੀ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗੱਡੇ ਗਏ ਅਤੇ ਡਰਾਈਵਰ ਸਾਈਡ ਪੂਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ- ਤਿੰਨ-ਤਿੰਨ ਪਾਰਟੀਆਂ ਘੁੰਮ ਕੇ ਮੁੜ 'ਘਰ ਵਾਪਸੀ' ਦੀ ਤਿਆਰੀ ’ਚ ਜਲੰਧਰ ਦੇ ਨੇਤਾ ਜੀ
ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ’ਚ ਬਾਰਾਂ ਦੇ ਕਰੀਬ ਵਿਅਕਤੀ ਸਵਾਰ ਸਨ। ਗੱਡੀ ’ਚ ਸਵਾਰ ਮੁਨੀਸ਼ ਕੁਮਾਰ ਡਰਾਈਵਰ, ਪਰਮਜੀਤ ਸਿੰਘ, ਜਗਤਾਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਗਿਆ। ਗੱਡੀ ’ਚ ਸਵਾਰ ਵਿਅਕਤੀ ਪਾਰਸ ਅਤੇ ਸ਼ੁਭਾਸ਼ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਹਰਿਆਣਾ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਹੁਸ਼ਿਆਰਪੁਰ ਮੋਰਚਰੀ ਵਿਚ ਜਮ੍ਹਾਂ ਕਰਵਾ ਕੇ ਅਗਲੇਰੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਲਈ ਖ਼ਤਰੇ ਦੀ ਘੰਟੀ, ਮਾਈਨਰ 'ਚ ਪਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ