ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵੱਲੋਂ ਝਟਕਾ, ਜਾਣੋ ਕੀ ਹੈ ਮਾਮਲਾ

Tuesday, Jan 17, 2023 - 04:02 AM (IST)

ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵੱਲੋਂ ਝਟਕਾ, ਜਾਣੋ ਕੀ ਹੈ ਮਾਮਲਾ

ਚੰਡੀਗੜ੍ਹ (ਹਾਂਡਾ) : ਮਸ਼ਹੂਰ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਹਿੰਦੀ ਨੇ ਪਟੀਸ਼ਨ ਵਿਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫ਼ਤਰ ਵਿਚ ਹੈ, ਜਿੱਥੇ ਰੀਨਿਊ ਦੀ ਪ੍ਰਕਿਰਿਆ ਪੈਂਡਿੰਗ ਹੈ। ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖ਼ਤਮ ਹੋ ਰਹੀ ਹੈ।

ਇਹ ਵੀ ਪੜ੍ਹੋ : ਅਣਪਛਾਤੇ ਹਮਲਾਵਰਾਂ ਨੇ ਸਬਜ਼ੀ ਵਪਾਰੀ ’ਤੇ ਚਲਾਈਆਂ ਗੋਲ਼ੀਆਂ, ਲੋਕਾਂ ਨੇ ਕਾਬੂ ਕਰ ਚਾੜ੍ਹਿਆ ਕੁੱਟਾਪਾ

ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਅਥਾਰਟੀ ਨੂੰ ਰੀਨਿਊ ਲਈ ਕਹੇ ਪਰ ਹਾਈ ਕੋਰਟ ਨੇ ਕਿਹਾ ਕਿ ਅਥਾਰਟੀ ਨੂੰ ਪਟੀਸ਼ਨ ਵਿੱਚ ਧਿਰ ਨਹੀਂ ਬਣਾਇਆ ਗਿਆ। ਇਸ ’ਤੇ ਵਕੀਲ ਨੇ ਸਮਾਂ ਮੰਗਿਆ। ਹੁਣ ਦਲੇਰ ਮਹਿੰਦੀ ਵਲੋਂ 2 ਹਫ਼ਤਿਆਂ ਦੇ ਅੰਦਰ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿਦਲੇਰ ਮਹਿੰਦੀ ਇਸ ਸਮੇਂ ਕਬੂਤਰਬਾਜ਼ੀ ਮਾਮਲੇ ਵਿਚ ਮੁਲਜ਼ਮ ਹਨ।


author

Mandeep Singh

Content Editor

Related News