ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

Sunday, Feb 22, 2026 - 04:13 PM (IST)

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫਗਵਾੜਾ, (ਮਨੀਸ਼ ਬਾਵਾ) : ਸ਼ਨੀਵਾਰ ਨੂੰ ਫਗਵਾੜਾ ਦੇ ਇੱਕ ਦੁਕਾਨਦਾਰ ਨਾਲ ਪੰਜਾਬੀ ਗਾਇਕ ਗੀਤਾ ਜੈਲਦਾਰ ਤੇ ਉਸਦੇ ਬਾਉਂਸਰਾ ਉੱਪਰ ਦੁਕਾਨਦਾਰ ਨਾਲ ਉਸ ਦੇ ਦੁਕਾਨ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ । ਇਸ ਮਾਮਲੇ ਵਿੱਚ ਦੁਕਾਨਦਾਰ ਨਿਸ਼ਾਤ ਬੱਤਰਾ ਵੱਲੋਂ ਫਗਵਾੜਾ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ।

 

ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਐਤਵਾਰ ਨੂੰ ਗੀਤਾ ਜੈਲਦਾਰ ਫਗਵਾੜਾ ਉਕਤ ਦੁਕਾਨਦਾਰ ਕੋਲ ਪੁੱਜੇ। ਦੁਕਾਨਦਾਰ ਨਿਸ਼ਾਨ ਬੱਤਰਾ ਨੇ ਦੱਸਿਆ ਪੰਜਾਬੀ ਗਾਇਕ ਨਛੱਤਰ ਗਿੱਲ ਤੇ ਗੀਤਾ ਜੈਲਦਾਰ ਉਨ੍ਹਾਂ ਦੀ ਦੁਕਾਨ 'ਤੇ ਆਏ ਸਨ । ਗੀਤਾ ਜੈਲਦਾਰ ਵੱਲੋਂ ਅੱਜ ਹਲੀਮੀ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੇ ਪਿਤਾ ਤੋਂ ਖੁਦ ਅਤੇ ਉਸਦੇ ਬਾਉਂਸਰਾਂ ਨੇ ਮਾਫੀ ਮੰਗੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦਾ ਆਪਸੀ ਵਿਵਾਦ ਸੁਲਝ ਗਿਆ ਹੈ, ਜੋ ਆਪਣੀ ਦਿੱਤੀ ਹੋਈ ਸ਼ਿਕਾਇਤ ਵਾਪਸ ਲੈ ਲੈਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Shubam Kumar

Content Editor

Related News