ਗਾਇਕ ਗਿੱਪੀ ਗਰੇਵਾਲ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

Thursday, Dec 30, 2021 - 07:58 PM (IST)

ਗਾਇਕ ਗਿੱਪੀ ਗਰੇਵਾਲ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਬਿਊਰੋ)-ਪ੍ਰਸਿੱਧ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗਾਇਕ ਗਿੱਪੀ ਗਰੇਵਾਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਆਪਣੇ ਪਰਿਵਾਰਕ ਫੰਕਸ਼ਨ ਲਈ ਸੱਦਾ ਦੇਣ ਆਏ ਸਨ।

ਇਹ ਵੀ ਪੜ੍ਹੋ : ਭਾਜਪਾ ਆਗੂਆਂ ਦਾ ਵੱਡਾ ਦੋਸ਼, ਕਿਹਾ-ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੀ ਛਤਰ-ਛਾਇਆ ’ਚ ਹੋਇਆ 2000 ਕਰੋੜ ਦਾ ਘਪਲਾ

PunjabKesari

ਇਸ ਦੌਰਾਨ ਦੋਵਾਂ ਨੇ ਕਈ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗਿੱਪੀ ਗਰੇਵਾਲ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਮੁਲਾਕਾਤ ਕੀਤੀ ਸੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁੁਮੈਂਟ ਕਰ ਕੇ ਦੱਸੋ


author

Manoj

Content Editor

Related News