ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਮੀਕਾ ਸਿੰਘ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
Saturday, Jul 20, 2024 - 12:40 AM (IST)
ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਗਾਇਕ ਮੀਕਾ ਸਿੰਘ ਆਪਣੇ ਸਾਥੀਆਂ ਦੇ ਨਾਲ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਜਿਥੇ ਗੁਰੂ ਘਰ ਵਿੱਚ ਮੱਥਾ ਟੇਕਿਆ ਉਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਕਾ ਸਿੰਘ ਨੇ ਕਿਹਾ ਕਿ ਉਹ ਗੁਰੂ ਘਰ ਵਿੱਚ ਮੱਥਾ ਟੇਕਣ ਆਏ ਹਨ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਗੁਰੂ ਨਗਰੀ ਆਉਂਦੇ ਹਨ ਤਾਂ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਨਤਮਸਤਕ ਹੋਣ ਲਈ ਜ਼ਰੂਰ ਪਹੁੰਚਦੇ ਹਨ ਪਰ ਅੱਜ ਬਹੁਤ ਲੰਬੇ ਸਮੇਂ ਬਾਅਦ ਸਤਿਗੁਰੂ ਦੀ ਕਿਰਪਾ ਨਾਲ ਉਨ੍ਹਾਂ ਨੂੰ ਇਹ ਗੁਰੂ ਘਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਇਕ ਹੋਰ ਟਰੇਨ ਪਟੜੀ ਤੋਂ ਉਤਰੀ, ਗੁਜਰਾਤ 'ਚ ਵਲਸਾਡ ਅਤੇ ਸੂਰਤ ਸਟੇਸ਼ਨ ਵਿਚਾਲੇ ਵਾਪਰੀ ਘਟਨਾ
ਇਸ ਮੌਕੇ ਪ੍ਰਿਕਰਮਾ ਵਿੱਚ ਬੈਠ ਕੇ ਉਨ੍ਹਾਂ ਨੇ ਥੋੜੀ ਦੇਰ ਗੁਰਬਾਣੀ ਦਾ ਕੀਰਤਨ ਵੀ ਸੁਣਿਆ ਅਤੇ ਆਪਣੇ ਨਾਲ ਆਏ ਸਾਥੀਆਂ ਨਾਲ ਸੈਲਫੀਆਂ ਵੀ ਖਿੱਚੀਆਂ। ਮੀਕਾ ਸਿੰਘ ਨੇ ਆਪਣੀਆਂ ਨਵੀਆਂ ਆਉਣ ਵਾਲੀਆਂ ਐਲਬਮਾਂ ਦੀ ਗੱਲ ਕਰਦਿਆਂ ਕਿਹਾ ਕਿ ਅਜੇ ਡਿਟੇਲ ਵਿੱਚ ਦੱਸਣ ਦਾ ਸਮਾਂ ਨਹੀਂ ਆਇਆ ਹੈ, ਸਤਿਗੁਰੂ ਦੀ ਕਿਰਪਾ ਨਾਲ ਜਦੋਂ ਉਹ ਸਮਾਂ ਆਏਗਾ ਤਾਂ ਮੈਂ ਜਰੂਰ ਆਪਣੇ ਦਰਸ਼ਕਾਂ ਨਾਲ ਸਾਂਝਾ ਕਰਾਂਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਸਮਰਾਟ ਚੌਧਰੀ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ
Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ
