Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ

Thursday, Nov 05, 2026 - 07:33 PM (IST)

Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ

ਜਲੰਧਰ (ਵੈੱਬ ਡੈਸਕ)- ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਕ ਦੇ ਪੁੱਤਰ ਦਿਵਿਤ ਔਲਕ ਦੀ ਅੱਜ ਅੰਤਿਮ ਅਰਦਾਸ ਅੱਜ ਬਾਠ ਕਾਸਟਲ ਵਿਚ ਕੀਤੀ ਗਈ। ਇਸ ਦੌਰਾਨ ਹਨੀ ਸਿੰਘ, ਗਿੱਪੀ ਗਰੇਵਾਲ, ਇੰਦਰਜੀਤ ਨਿੱਕੂ, ਸਚਿਨ ਅਹੂਜਾ ਸਮੇਤ ਕਈ ਪੰਜਾਬੀ ਕਲਾਕਾਰਾਂ ਨੇ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਦਿਵਿਤ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਆਪਣੇ ਪਰਿਵਾਰਕ ਮਿੱਤਰ ਦਿਨੇਸ਼ ਦੇ ਪਰਿਵਾਰ 'ਤੇ ਆਏ ਭਾਰੀ ਸੰਕਟ 'ਤੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ 'ਤੇ ਦੁੱਖ਼ ਦਾ ਪਹਾੜ ਟੁੱਟ ਗਿਆ ਹੈ ਅਤੇ ਇਹ ਦਰਦ ਇੰਨਾ ਵੱਡਾ ਹੈ ਕਿ ਇਸ ਨੂੰ ਸ਼ਬਦਾਂ 'ਚ ਵੰਡਿਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ

PunjabKesari

ਪ੍ਰੀਤ ਹਰਪਾਲ ਨੇ ਦੱਸਿਆ ਕਿ ਦਿਨੇਸ਼ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਪਿਆਰ ਅਤੇ ਪਰਿਵਾਰ ਵਰਗਾ ਰਿਸ਼ਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਅਤੇ ਦਿਨੇਸ਼ ਦੇ ਬੱਚੇ ਇਕੋ ਹੀ ਸਕੂਲ 'ਚ ਪੜ੍ਹਦੇ ਸਨ ਅਤੇ ਉਨ੍ਹਾਂ ਨੇ ਉਸ ਬੱਚੇ ਨੂੰ ਬਚਪਨ ਤੋਂ ਆਪਣੇ ਹੱਥਾਂ 'ਚ ਖਿਡਾਇਆ ਸੀ। ਉਨ੍ਹਾਂ ਨੇ ਦਿਵਿਤ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਬਹੁਤ ਪਿਆਰਾ ਬੱਚਾ ਸੀ ਪਰ ਪਰਮਾਤਮਾ ਉਸ ਨੂੰ ਅਚਾਨਕ ਸਾਡੇ ਹੱਥਾਂ ਵਿੱਚੋਂ ਖੋਹ ਕੇ ਲੈ ਗਿਆ।

PunjabKesari

ਪ੍ਰੀਤ ਹਰਪਾਲ ਨੇ ਕਿਹਾ ਕਿ ਦਿਵਿਤ ਦੀ ਮੌਤ ਹੋਣ ਮਗਰੋਂ ਮਾਪੇ ਬਹੁਤ ਗਹਿਰੇ ਸਦਮੇ ਵਿੱਚ ਹਨ। ਉਨ੍ਹਾਂ ਆਖਿਆ ਕਿ "ਜਦੋਂ ਮਾਪਿਆਂ ਦੇ ਮੋਢਿਆਂ 'ਤੇ ਜਵਾਨ ਪੁੱਤ ਦੀ ਲਾਸ਼ ਹੋਵੇ, ਉਸ ਤੋਂ ਵੱਡਾ ਦੁੱਖ਼ ਕੋਈ ਨਹੀਂ ਹੁੰਦਾ" ਪਰ ਇਹ ਸਭ ਪਰਮਾਤਮਾ ਦੀਆਂ ਲਿਖੀਆਂ ਖੇਡਾਂ ਹਨ, ਜਿਨ੍ਹਾਂ ਨੂੰ ਕੋਈ ਮੋੜ ਨਹੀਂ ਸਕਦਾ। ਆਪਣੇ ਬਿਆਨ ਦੇ ਅੰਤ ਵਿੱਚ ਪ੍ਰੀਤ ਹਰਪਾਲ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।

 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News