ਆਖਰੀ ਵਾਰ ਸਕ੍ਰੀਨ 'ਤੇ ਨਜ਼ਰ ਆਵੇਗਾ ਰਾਜਵੀਰ ਜਵੰਦਾ; ਫ਼ਿਲਮ ‘ਯਮਲਾ’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
Saturday, Nov 08, 2025 - 03:31 PM (IST)
ਐਂਟਰਟੇਨਮੈਂਟ ਡੈਸਕ- ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਲਈ ਇੱਕ ਵੱਡੀ ਖ਼ੁਸ਼ਖਬਰੀ ਸਾਹਮਣੇ ਆਈ ਹੈ। ਜਵੰਦਾ ਦੀ ਆਖ਼ਰੀ ਫ਼ਿਲਮ ‘ਯਮਲਾ’ ਦੀ ਰਿਲੀਜ਼ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫ਼ਿਲਮ 28 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

ਇਸ ਖ਼ਬਰ ਦੀ ਪੁਸ਼ਟੀ ਰਾਜਵੀਰ ਜਵੰਦਾ ਦੇ ਅਧਿਕਾਰਿਕ ਇੰਸਟਾਗ੍ਰਾਮ ਪੇਜ 'ਤੇ ਕੀਤੀ ਗਈ, ਜਿੱਥੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਗਈ। ਫ਼ਿਲਮ ਦੀ ਰਿਲੀਜ਼ ਨਾਲ ਜੁੜੀ ਪੋਸਟ ਨੇ ਉਨ੍ਹਾਂ ਦੇ ਫੈਨਾਂ ਵਿਚ ਉਤਸ਼ਾਹ ਦੀ ਲਹਿਰ ਦੌੜਾ ਦਿੱਤੀ ਹੈ।
ਇਹ ਵੀ ਪੜ੍ਹੋ: ਦੀਪਿਕਾ ਕੱਕੜ ਨੇ ਸਿਹਤ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ; ਡਾਕਟਰਾਂ ਨੇ ਹਟਾਇਆ ਲਿਵਰ ਦਾ 22% ਹਿੱਸਾ
ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ ਮਹੀਨਾਂ ਪਹਿਲਾਂ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ ਸੀ। ਉਨ੍ਹਾਂ ਦੀ ਅਕਾਲ ਮੌਤ ਨੇ ਪੂਰੇ ਪੰਜਾਬੀ ਸੰਗੀਤ ਜਗਤ ਅਤੇ ਪ੍ਰਸ਼ੰਸਕਾਂ ਨੂੰ ਗਹਿਰੇ ਦੁੱਖ ਵਿੱਚ ਡੁੱਬਾ ਦਿੱਤਾ ਸੀ। ਹੁਣ ਉਨ੍ਹਾਂ ਦੀ ਫ਼ਿਲਮ ਯਮਲਾ ਦੀ ਰਿਲੀਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਭਾਵਨਾਤਮਕ ਪਲ ਬਣੇਗੀ, ਕਿਉਂਕਿ ਇਹ ਉਨ੍ਹਾਂ ਦੀ ਆਖ਼ਰੀ ਸਕਰੀਨ ਪ੍ਰਸਤੁਤੀ ਹੋਵੇਗੀ।
