ਪੰਜਾਬ ਐਂਡ ਹਰਿਆਣਾ ਹਾਈਕੋਰਟ ਪੁੱਜਾ ਸਿੰਗਰ ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ
Friday, Oct 17, 2025 - 05:22 PM (IST)
ਐਂਟਰਟੇਨਮੈਂਟ ਡੈਸਕ- ਪੰਜਾਬੀ ਸਿੰਗਰ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਮੌਤ ਦੇ ਮਾਮਲੇ 'ਚ ਹੁਣ ਇੱਕ ਨਵਾਂ ਮੋੜ ਆਇਆ ਹੈ। ਪੰਚਕੂਲਾ ਦੇ ਪਿੰਜੌਰ 'ਚ ਹੋਏ ਹਾਦਸੇ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਢੰਗ ਦਾ ਇਲਾਜ ਨਾ ਮਿਲਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਸਬੰਧੀ ਹੁਣ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਿੰਗਰ ਨੂੰ ਹਸਪਤਾਲ 'ਚ ਫਰਸਟ ਏਡ ਤੱਕ ਨਹੀਂ ਦਿੱਤੀ ਗਈ ਸੀ।
ਇਹ ਪਟੀਸ਼ਨ ਐਡਵੋਕੇਟ ਨਵਕਿਰਣ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ, ਜਿਨ੍ਹਾਂ ਨੇ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਅਜਿਹੀ ਪ੍ਰਣਾਲੀ ਬਣਾਈ ਜਾਵੇ, ਜੋ ਕਿਸੇ ਵੀ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਅਤੇ ਢੰਗ ਦਾ ਇਲਾਜ ਮੁਹੱਈਆ ਕਰਵਾ ਸਕੇ।
ਇਹ ਵੀ ਪੜ੍ਹੋ: ਸਰਹੱਦ 'ਤੇ ਆਤਮਘਾਤੀ ਹਮਲਾਵਰਾਂ ਦਾ Attack! ਕੰਧ 'ਚ ਲਿਆ ਮਾਰੀ ਵਿਸਫੋਟਕਾਂ ਨਾਲ ਭਰੀ ਗੱਡੀ
ਐਡਵੋਕੇਟ ਨਵਕਿਰਣ ਸਿੰਘ ਨੇ ਦੱਸਿਆ ਕਿ ਸ਼ੁਰੂ 'ਚ ਇਹ ਸਮਝ ਕੇ ਕਿ ਹਾਦਸਾ ਹਿਮਾਚਲ 'ਚ ਹੋਇਆ ਹੈ, ਉਨ੍ਹਾਂ ਨੇ ਪਹਿਲਾਂ ਹਿਮਾਚਲ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਰ ਬਾਅਦ 'ਚ ਪਤਾ ਲੱਗਾ ਕਿ ਹਾਦਸਾ ਪਿੰਜੌਰ 'ਚ ਹੋਇਆ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪੀ.ਜੀ.ਆਈ. ਚੰਡੀਗੜ੍ਹ ਵੱਲੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਹਸਪਤਾਲ ਵੱਲੋਂ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਹਾਈਕੋਰਟ ਇਸ ਮਾਮਲੇ ਦੀ ਸੁਣਵਾਈ 27 ਅਕਤੂਬਰ ਨੂੰ ਕਰੇਗੀ।
ਇਹ ਵੀ ਪੜ੍ਹੋ : ਮਿਊਜ਼ਿਕ ਇੰਡਸਟਰੀ 'ਚ ਮੁੜ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
