ਗਾਇਕ ਰਣਜੀਤ ਬਾਵਾ ਨੂੰ ਮਿਲੀ ਧਮਕੀ, ਕਿਹਾ- ਭੁਗਤਣੇ ਪੈਣਗੇ ਭਿਆਨਕ ਨਤੀਜੇ

Tuesday, Dec 31, 2024 - 11:32 AM (IST)

ਗਾਇਕ ਰਣਜੀਤ ਬਾਵਾ ਨੂੰ ਮਿਲੀ ਧਮਕੀ, ਕਿਹਾ- ਭੁਗਤਣੇ ਪੈਣਗੇ ਭਿਆਨਕ ਨਤੀਜੇ

ਜਲੰਧਰ : ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ ਹੈ। ਇਸ ਦੀ ਸ਼ਿਕਾਇਤ ਬਾਵਾ ਦੇ ਮੈਨੇਜਰ ਮਲਕੀਤ ਸਿੰਘ ਨੇ ਪੁਲਸ ਨੂੰ ਦਿੱਤੀ ਹੈ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ 'ਚ ਦੱਸਿਆ ਗਿਆ ਕਿ ਪਹਿਲਾਂ ਰਣਜੀਤ ਬਾਵਾ ਨੂੰ 2 ਮੈਸੇਜ ਆਏ। ਇਕ ਵਿਚ 1 ਕਰੋੜ ਤੇ ਦੂਜੇ ਵਿਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰ ਵਿਦੇਸ਼ੀ ਨੰਬਰ ਤੋਂ ਕਾਲ ਆਈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਸ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।

ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ

ਮਲਕੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਸਭ ਤੋਂ ਪਹਿਲਾਂ ਬਾਵਾ ਨੂੰ 14 ਨਵੰਬਰ ਨੂੰ ਮੋਹਾਲੀ ਸਥਿਤ ਵਾਲੇ ਘਰ 'ਚ 447585019808 ਤੋਂ ਇਕ ਵਟਸਐੱਪ ਕਾਲ ਆਈ, ਜਿਸ ਨੂੰ ਅਸੀਂ ਅਣਗੌਲਿਆ ਕਰ ਦਿੱਤਾ। ਬਾਅਦ ਵਿਚ ਉਸੇ ਨੰਬਰ ਤੋਂ ਇਕ ਆਡੀਓ ਮੈਸੇਜ ਆਇਆ, ਜਿਸ ਵਿਚ ਧਮਕੀ ਦਿੱਤੀ ਗਈ ਸੀ ਕਿ ਜੇਕਰ ਫਿਰੌਤੀ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਹ ਖ਼ਬਰ ਵੀ ਪੜ੍ਹੋ - ਮਨਮੋਹਨ ਸਿੰਘ ਦੀ ਮੌਤ ਨਾਲ ਸਦਮੇ 'ਚ ਦਿਲਜੀਤ ਤੇ ਕਪਿਲ, ਕਿਹਾ- ਆਪਣੇ ਪਿੱਛੇ ਤਰੱਕੀ ਤੇ ਉਮੀਦ ਦੀ ਛੱਡ ਗਏ ਵਿਰਾਸਤ

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਗਾਇਕ ਦਾ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ 'ਚ ਇਕ ਸ਼ੋਅ ਰੱਦ ਕਰ ਦਿੱਤਾ ਗਿਆ ਸੀ। ਹਿੰਦੂ ਸੰਗਠਨਾਂ ਦੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਗਿਆ। ਹਿੰਦੂ ਸੰਗਠਨਾਂ ਨੇ ਗਾਇਕ ਦਾ ਇਹ ਕਹਿ ਕੇ ਵਿਰੋਧ ਕੀਤਾ ਸੀ ਕਿ ਉਸ ਨੇ ਇਕ ਗੀਤ 'ਮੇਰਾ ਕੀ ਕਸੂਰ' 'ਚ ਹਿੰਦੂ ਦੇਵੀ-ਦੇਵਤਿਆਂ 'ਤੇ ਟਿੱਪਣੀਆਂ ਕੀਤੀਆਂ ਸਨ, ਇਸ ਲਈ ਉਸ ਨੂੰ ਮੇਲੇ 'ਚ ਨਾ ਬੁਲਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

sunita

Content Editor

Related News