ਸਿੰਘ ਸਾਹਿਬਾਨਾਂ, ਸ਼੍ਰੋਮਣੀ ਅਕਾਲੀ ਦਲ ਤੇ SGPC ਦੀ ਅਹਿਮ ਮੀਟਿੰਗ
Thursday, Nov 21, 2024 - 10:48 AM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਬਹੁਤ ਹੀ ਘੱਟ ਸਮੇਂ ਵਿਚ ਇਕ ਬੈਠਕ ਬੁਲਾਈ ਗਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ
ਪੰਥਕ ਅਤੇ ਸਿਆਸੀ ਗਲਿਆਰਿਆਂ ’ਚ ਇਹ ਬੈਠਕ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੈਠਕ ’ਚ ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਥੇ ਹੀ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਬਾਦਲ ਵਲੋਂ ਅਸਤੀਫਾ ਦੇਣ ਸਬੰਧੀ ਉਨ੍ਹਾਂ ਬਾਰੇ ਕੀ ਗੱਲਬਾਤ ਹੋਈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ।
ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਭਾਈ ਰਾਜੋਆਣਾ ਦੇ ਭਰਾ ਦੇ ਭੋਗ ’ਤੇ ਸਾਰੇ ਇਕੱਠੇ ਹੋਏ ਸੀ। ਉਸ ਤੋਂ ਬਾਅਦ ਅਸੀਂ ਗੁਰੂ ਘਰ ਦੇ ਦਰਸ਼ਨ ਕਰਨ ਆਏ ਹਾਂ। ਇਸ ਦੌਰਾਨ ਮੇਰੀ ਮੁਲਾਕਾਤ ਸਿੰਘ ਸਾਹਿਬ ਨਾਲ ਹੋਈ, ਜੋ ਇਕ ਰਸਮੀ ਮੁਲਾਕਾਤ ਸੀ। ਸੁਖਬੀਰ ਬਾਦਲ ਬਾਰੇ ਪੁੱਛੇ ਸਵਾਲ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਬਾਰੇ ਫੈਸਲਾ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਹੀ ਹੋਵੇਗਾ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੀ ਜਾਣਕਾਰੀ ਦੇ ਸਕਦੇ ਹਨ। ਫਿਲਹਾਲ ਅੱਜ ਦੀ ਬੈਠਕ ਵਿਚ ਇਸ ਤਰ੍ਹਾਂ ਦੀ ਕੋਈ ਵੀ ਗੱਲਬਾਤ ਨਹੀਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ
ਪ੍ਰਕਿਰਿਆ ਤਹਿਤ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ : ਭੂੰਦੜ
ਇਸ ਮੌਕੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਾਫ ਕਿਹਾ ਕਿ ਅੱਜ ਦੀ ਬੈਠਕ ਵਿਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਕੋਈ ਵੀ ਚਰਚਾ ਨਹੀਂ ਹੋਈ ਹੈ। ਅਕਾਲੀ ਦਲ ਦੇ ਜਨਰਲ ਇਜਲਾਸ ਬਾਰੇ ਉਨ੍ਹਾਂ ਦੱਸਿਆ ਕਿ ਇਹ ਇਕ ਪ੍ਰੋਸੀਜ਼ਰ ਹੈ, ਇਸ ਲਈ ਪਹਿਲਾਂ ਅਸੀਂ ਪਾਰਟੀ ਦੀ ਭਰਤੀ ਖੋਲ੍ਹਾਂਗੇ, ਉਸ ਤੋਂ ਬਾਅਦ ਡੈਲੀਗੇਟ ਬਣਨਗੇ ਤੇ ਡੈਲੀਗੇਟਾਂ ਤੋਂ ਬਾਅਦ ਫਿਰ ਪ੍ਰਧਾਨ ਚੁਣਿਆ ਜਾਂਦਾ ਹੈ। ਉਨ੍ਹਾਂ ਅੰਤ ਵਿਚ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਾਰਿਆਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ ਅਤੇ ਇਹ ਇਕ ਚੰਗਾ ਉਪਰਾਲਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8