ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਮਗਰੋਂ ਸਿੰਘ ਸਾਹਿਬਾਨਾਂ ਦਾ ਅਹਿਮ ਬਿਆਨ

Wednesday, Nov 06, 2024 - 03:26 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਮਗਰੋਂ ਸਿੰਘ ਸਾਹਿਬਾਨਾਂ ਦਾ ਅਹਿਮ ਬਿਆਨ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਨਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਵੀ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ

ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਸਿੰਘ ਸਾਹਿਬਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਮੇਂ-ਸਮੇਂ ਪੰਥ ਵਿਚ ਕੌਮੀ ਮੁੱਦਿਆਂ ‘ਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਅਤੇ ਇਸ ਰਵਾਇਤ ਨੂੰ ਅੱਗੇ ਤੋਂ ਵੀ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਵਿਸ਼ਾਲ ਪੰਥਕ ਸੰਦਰਭ ਵਿਚ ਕੌਮ ਦੀ ਸਾਂਝੀ ਅਤੇ ਇਕਮਤ ਰਾਏ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News