ਲਾਪਤਾ ਸਰੂਪਾਂ ਬਾਰੇ ਜਾਂਚ ਰਿਪੋਰਟ ਨੂੰ ਰੱਦ ਕਰਨ ਸਿੰਘ ਸਾਹਿਬਾਨ : ‘ਆਪ’

Saturday, Oct 10, 2020 - 12:28 AM (IST)

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲਾਪਤਾ 328 ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪਾਂ ਲਈ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ ਦੀ ਜਾਂਚ ਰਿਪੋਰਟ ’ਤੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਸਿੰਘ ਸਾਹਿਬਾਨ ਉਕਤ ਜਾਂਚ ਰਿਪੋਰਟ ਨੂੰ ਰੱਦ ਕਰ ਕੇ ਮਾਮਲੇ ’ਚ ਐੱਫ.ਆਈ.ਆਰ. ਦਰਜ ਕਰਵਾਉਣ।

‘ਆਪ’ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਬਲਜਿੰਦਰ ਕੌਰ ਅਤੇ ਜੈ ਸਿੰਘ ਰੋੜੀ ਨੇ ਕਿਹਾ ਕਿ ਜਾਂਚ ਕਮੇਟੀ ਨੇ ਸਰੂਪਾਂ ਦੇ ਲਾਪਤਾ ਹੋਣ ਲਈ ਜਿੰਮੇਦਾਰ ਲੋਕਾਂ ਨੂੰ ਲੱਭਣ ਦੀ ਥਾਂ ਉਨ੍ਹਾਂ ਦੇ ਰਾਜਨੀਤਕ ਆਕਾਵਾਂ ਨੂੰ ਕਲੀਨ ਚਿੱਟ ਦੇਣ ਲਈ ਅਸਲੀਅਤ ਲੁਕਾਉਣ ’ਤੇ ਜਿਆਦਾ ਜ਼ੋਰ ਦਿੱਤਾ ਹੈ।

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਇਸ ਜਾਂਚ ਰਿਪੋਰਟ ਨੂੰ ਰੱਦ ਕਰ ਕੇ ਅਤੇ ਪੂਰਾ ਸੱਚ ਸਾਹਮਣੇ ਲਿਆਉਣ ਲਈ ਐੱਫ.ਆਈ.ਆਰ. ਦਰਜ ਕਰਵਾਉਣ ਦੇ ਹੁਕਮ ਦੇਣ ਅਤੇ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਉਣ।

‘ਆਪ’ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦੀ ਤੋਂ ਜਲਦੀ ਕਰਵਾਏ ਜਾਣ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਐੱਸ. ਜੀ. ਪੀ. ਸੀ. ਦੇ ‘ਆਧੁਨਿਕ ਮਸੰਦਾਂ’ ਤੋਂ ਨਿਜ਼ਾਤ ਪਾਉਣ ਲਈ ਸੱਚੇ-ਸੁੱਚੇ ਅਤੇ ਚੰਗੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇ।


Bharat Thapa

Content Editor

Related News