ਸਿੰਘੂ ਬਾਰਡਰ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਕਿਸਾਨ ਦੀ ਮੌਤ

Sunday, Sep 26, 2021 - 06:30 PM (IST)

ਸਿੰਘੂ ਬਾਰਡਰ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਕਿਸਾਨ ਦੀ ਮੌਤ

ਪੱਟੀ (ਸੌਰਭ) : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਸਿੰਘੂ ਬਾਰਡਰ ’ਤੇ ਲੱਗੇ ਧਰਨੇ ’ਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨਾਂ ਨਾਲ ਕਾਫਲੇ ਨਾਲ ਕਰਨਾਲ ਨੇੜੇ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਵਿਚ ਨੌਜਵਾਨ ਕਿਸਾਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਨਵੇਂ ਡੀ. ਜੀ. ਪੀ. ਦੀ ਨਿਯੁਕਤੀ ਮਾਮਲੇ ’ਚ ਨਵਜੋਤ ਸਿੱਧੂ ’ਤੇ ਭਾਰੀ ਪਏ ਚਰਨਜੀਤ ਚੰਨੀ

ਮਿਲੀ ਜਾਣਕਾਰੀ ਮੁਤਾਬਕ ਸਿੰਘੂ ਬਾਰਡਰ ਲਈ ਟੈਰਕਟਰ ਟਰਾਲੀਆਂ ’ਤੇ ਪੱਟੀ ਹਲਕੇ ਤੋਂ 25 ਸਤੰਬਰ ਨੂੰ ਕਿਸਾਨ ਸੰਘਰਸ਼ ਕਮੇਟੀ ਦੇ ਜਥੇਬੰਦਕ ਢਾਂਚੇ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਰਵਾਨਾਂ ਹੋ ਕਿਸਾਨਾਂ ਦੇ ਕਾਫਲੇ ਜਦੋਂ ਕਰਨਾਲ ਨਜ਼ਦੀਕ ਪਹੁੰਚੇ ਤਾਂ ਪੀ. ਬੀ. 7973 ਟਰੈਕਟਰ ਟਰਾਲੇ ਨੂੰ ਤੇਜ਼ ਰਫ਼ਤਾਰ ਕੈਂਟਰ ਐਚ. ਆਰ. 45 ਸੀ 2889 ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਹਰਜਿੰਦਰ ਸਿੰਘ ਵਾਸੀ ਸੰਗਵਾਂ ਦੀ ਮੌਤ ਹੋ ਗਈ ਜਦਕਿ ਕਵਲਜੀਤ ਸਿੰਘ, ਸਵਰਨ ਕੁਮਾਰ ਕਿਸਾਨ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਕਿਸਾਨ ਆਗੂ ਸਵਰਨ ਸਿੰਘ ਹਰੀਕੇ ਨੇ ਦਿੱਤੀ ਹੈ।

ਇਹ ਵੀ ਪੜ੍ਹੋ : ਚੰਨੀ ਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਵੱਡਾ ਧਮਾਕਾ, 6 ਵਿਧਾਇਕਾਂ ਨੇ ਸਿੱਧੂ ਨੂੰ ਲਿੱਖੀ ਚਿੱਠੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News