ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

10/17/2021 6:22:05 PM

ਅੰਮ੍ਰਿਤਸਰ (ਅਨਜਾਣ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਘਟਨਾ ਦੇ ਵਿਸਤ੍ਰਿਤ ਪਹਿਲੂਆਂ ’ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਦੁਨੀਆਂ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੇ ਪੁਲਸ ਨੂੰ ਕਿਹਾ ਹੈ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਅਤੇ ਭਾਵਨਾਤਮਿਕ ਗੰਭੀਰਤਾ ਨੂੰ ਵੇਖਦਿਆਂ ਇਸਨੂੰ ਸਿਰਫ਼ ਅਮਨ ਅਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਨਿਹੰਗਾਂ ਵਲੋਂ ਕਤਲ ਕੀਤੇ ਲਖਬੀਰ ਦੇ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫੈਂਸਲਾ ਪਾਠਕਾਂ ’ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫੈਸਲਾ ਸੁਨਾਉਣਾ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿਚ ਪਿਛਲੇ ਪੰਜ ਛੇ ਸਾਲਾਂ ਦੌਰਾਨ ਪੰਜਾਬ ਵਿਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨ੍ਹਾਂ ਦੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦਾ ਕੰਮ ਕਰਦੀ। ਬਲਕਿ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਪੂਰੀ ਸਾਜ਼ਿਸ਼ ਨੂੰ ਨੰਗਾ ਕਰਨ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਜਿਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ

ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ ਬਣਾਏ ਮਨੁੱਖੀ ਹੱਕਾਂ ਦੇ ਆਲਮੀ ਐਲਾਨਨਾਮੇ ਦੀ ਮੁੱਢਲੀ ਭੂਮਿਕਾ ਵਿਚ ਵੀ ਲਿਖਿਆ ਹੈ ਕਿ ਕੋਈ ਵੀ ਮਨੁੱਖ ਹਿੰਸਕ ਰਸਤੇ ’ਤੇ ਉਦੋਂ ਹੀ ਤੁਰਦਾ ਹੈ, ਜੇਕਰ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ ’ਚ ਅਸਫਲ ਹੋ ਜਾਂਦਾ ਹੈ। ਉਨ੍ਹਾਂ ਹਰਿਆਣਾ ਤੇ ਪੰਜਾਬ ਪੁਲਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦਾ ਵੱਡਾ ਧਮਾਕਾ, ਕੈਪਟਨ ’ਤੇ ਲਗਾਏ ਗੰਭੀਰ ਦੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News