ਸਿੰਘੂ ਬਾਰਡਰ ’ਤੇ ਨਿਹੰਗਾਂ ਵਲੋਂ ਕਤਲ ਕੀਤੇ ਲਖਬੀਰ ਦੇ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

10/16/2021 3:41:08 PM

ਤਰਨਤਾਰਨ : ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਦੇ ਲਖਬੀਰ ਸਿੰਘ ਉਰਫ ਟੀਟੂ 6 ਦਿਨ ਪਹਿਲਾਂ ਘਰੋਂ 50 ਰੁਪਏ ਲੈਕੇ ਝਬਾਲ ਦੀ ਦਾਨਾਮੰਡੀ ਵਿਚ ਦਿਹਾੜੀ ਲਗਾਉਣ ਗਿਆ ਸੀ। ਇਹ ਗੱਲ ਮ੍ਰਿਤਕ ਲਖਬੀਰ ਦੀ ਵੱਡੀ ਭੈਣ ਰਾਜਵਿੰਦਰ ਕੌਰ ਨੇ ਕਹੀ ਹੈ। ਰਾਜਵਿੰਦਰ ਅਤੇ ਲਖਬੀਰ ਇਕੋ ਮਕਾਨ ਵਿਚ ਰਹਿੰਦੇ ਸਨ। ਰਾਜਵਿੰਦਰ ਨੇ ਦੱਸਿਆ ਕਿ ਭਰਾ ਦੀ ਮੌਤ ਦੀ ਖਬਰ ਸਵੇਰੇ 10 ਵਜੇ ਮਿਲੀ ਸੀ। ਰਾਜਵਿੰਦਰ ਨੇ ਦੱਸਿਆ ਕਿ ਲਖਬੀਰ ਸਿੰਘ ਨੇ 13 ਅਕਤੂਬਰ ਨੂੰ ਪਿੰਡ ਵਿਚ ਇਕ ਵਿਆਹ ਸਮਾਗਮ ਵਿਚ ਭਾਗ ਲਿਆ ਸੀ ਅਤੇ ਸ਼ਾਮ ਵੇਲੇ ਇਕ ਨਿਹੰਗ ਸਿੰਘ ਦੇ ਭੇਸ ਵਿਚ ਆਇਆ ਕੋਈ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਭੈਣ ਨੇ ਦੱਸਿਆ ਕਿ ਉਹ ਅਕਸਰ ਕਿਸੇ ‘ਸੰਧੂ’ ਨਾਮ ਦੇ ਵਿਅਕਤੀ ਨਾਲ ਲੰਮਾ ਸਮਾਂ ਮੋਬਾਈਲ ’ਤੇ ਗੱਲਾਂ ਕਰਦਾ ਰਹਿੰਦਾ ਸੀ ਅਤੇ ਉਹ ਇਹ ਵੀ ਆਖਦਾ ਸੀ ਕਿ ਉਸ ਦੀ ਪਹੁੰਚ ਹੁਣ ਬਹੁਤ ਦੂਰ ਤੱਕ ਹੋ ਗਈ ਹੈ।

ਇਹ ਵੀ ਪੜ੍ਹੋ : ਸਿੱਧੂ ਦੇ ਅਸਤੀਫ਼ੇ ’ਤੇ ਅੜਿਆ ਪੇਚ, ਹਾਈਕਮਾਨ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚੰਨੀ

ਉਕਤ ਨੇ ਇਹ ਵੀ ਦੱਸਿਆ ਕਿ ਫੋਨ ਕਰਨ ਸਮੇਂ ਉਹ ਸਾਰਿਆਂ ਨੂੰ ਕਮਰੇ ਵਿਚੋਂ ਬਾਹਰ ਕੱਢ ਦਿੰਦਾ ਸੀ। ਲਖਬੀਰ ਸਿੰਘ ਦੀ ਭੈਣ ਨੇ ਕਿਹਾ ਕਿ ਉਹ ਬੇਅਬਦੀ ਨਹੀਂ ਕਰ ਸਕਦਾ ਹੈ। ਪਿੰਡ ਦੇ ਸਰਪੰਚ ਅਵਨ ਕੁਮਾਰ ਉਰਫ਼ ਸੋਨੂੰ ਚੀਮਾ ਨੇ ਕਿਹਾ ਕਿ ਲਖਬੀਰ ਸਿੰਘ ਨੂੰ ਜਿਸ ਤਰੀਕੇ ਨਾਲ ਦਿੱਲੀ ਦੇ ਸਿੰਘੂ ਬਾਰਡਰ ਤੱਕ ਲਿਜਾਇਆ ਗਿਆ ਹੈ, ਉਹ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਲਗਦਾ ਹੈ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਹੋਏ ਨੌਜਵਾਨ ਦੇ ਕਤਲ ਮਾਮਲੇ ’ਚ ਕਿਸਾਨ ਆਗੂ ਗੁਰਨਾਮ ਚਢੂਨੀ ਦਾ ਵੱਡਾ ਬਿਆਨ

ਇੰਝ ਹੋਈ ਸੀ ਵਾਰਦਾਤ
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ਕੋਲ ਨਿਹੰਗ ਜਥੇਬੰਦੀ ਬਾਬਾ ਬਲਵਿੰਦਰ ਸਿੰਘ ਮੋਇਆਂ ਦੀ ਮੰਡੀ ਵਾਲੇ (ਮੁੱਖ ਸਥਾਨ ਸ੍ਰੀ ਫਤਹਿਗੜ੍ਹ ਸਾਹਿਬ) ਦੇ ਟੈਂਟ ਵਿਚੋਂ ‘ਸਰਬਲੋਹ ਗ੍ਰੰਥ’ ਦੀ ਬੇਅਦਬੀ ਕਰਕੇ ਭੱਜਣ ਵਾਲੇ ਨੌਜਵਾਨ ਦਾ ਬੇਰਹਿਮ ਤਰੀਕੇ ਨਾਲ ਕਤਲ ਕਰਕੇ ਉਸ ਦੀ ਵੱਢੀ-ਟੁੱਕੀ ਲਾਸ਼ ਪੁਲਸ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਵਾਇਰਲ ਵੀਡੀਓ ਅਨੁਸਾਰ ਕੁੱਝ ਨਿਹੰਗ ਸਿੰਘਾਂ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਗਈ ਹੈ। ਕੁੰਡਲੀ ਥਾਣਾ ਪੁਲਸ ਨੇ ਦਫ਼ਾ 302 ਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀ ਦੇ ਮੈਂਬਰ ਸਰਬਜੀਤ ਸਿੰਘ ਨੇ ਪੁਲਸ ਸਾਹਮਣੇ ਆਤਮ ਸਮਰਪਣ ਵੀ ਕਰ ਦਿੱਤਾ ਹੈ ਅਤੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਸਰਬਜੀਤ ਦੇ ਮੈਡੀਕਲ ਟੈਸਟ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ਨੇੜੇ ਵਾਪਰਿਆ ਵੱਡਾ ਹਾਦਸਾ, ਪੀ.ਯੂ. ਦੇ ਦੋ ਨੌਜਵਾਨਾਂ ਸਣੇ ਪੰਜ ਦੀ ਮੌਤ, ਵਿਆਹ ਤੋਂ ਪਰਤ ਰਹੇ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News