ਸਿੰਘੂ ਸਰਹੱਦ 'ਤੇ ਦਸੂਹਾ ਦੇ ਨਿਰਮਲ ਸਿੰਘ ਦੀ ਮੌਤ

Tuesday, Jan 19, 2021 - 12:20 PM (IST)

ਸਿੰਘੂ ਸਰਹੱਦ 'ਤੇ ਦਸੂਹਾ ਦੇ ਨਿਰਮਲ ਸਿੰਘ ਦੀ ਮੌਤ

ਹੁਸ਼ਿਆਰਪੁਰ/ਦਸੂਹਾ (ਵਰਿੰਦਰ ਪੰਡਿਤ, ਅਮਰੀਕ) - ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਹੁਣ ਤਕ 100 ਦੇ ਕਰੀਬ ਕਿਸਾਨ ਸੰਘਰਸ਼ ਵਿਚ ਸ਼ਹੀਦੀਆਂ ਪਾ ਚੁੱਕੇ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਆਉਂਦੇ ਪਿੰਡ ਰੰਧਾਵਾ ਦੇ ਕਿਸਾਨ ਨਿਰਮਲ ਸਿੰਘ ਨਿੰਮਾ (37) ਪੁੱਤਰ ਕਰਮ ਚੰਦ ਦੀ ਸਿੰਘੋ ਬਾਰਡਰ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ

ਮਿਲੀ ਜਾਣਕਾਰੀ ਮੁਤਾਬਕ ਨਿਰਮਲ ਸਿੰਘ ਦੀ ਸੰਘਰਸ਼ ਦੌਰਾਨ ਅਚਾਨਕ ਸਿਹਤ ਖ਼ਰਾਬ ਹੋ ਗਈ ਜਿਸ ਕਾਰਨ ਉਸ ਦੀ ਅੱਜ ਮੌਤ ਹੋ ਗਈ। ਮੌਤ ਦਾ ਕਾਰਣ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਨਿਰਮਲ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਪਿੰਡ ਰੰਧਾਵਾ 'ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ ਹੋਣ ਦਾ ਖ਼ਦਸ਼ਾ

 


author

Gurminder Singh

Content Editor

Related News