ਦੁਖ਼ਦਾਇਕ ਖ਼ਬਰ: ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Wednesday, Feb 10, 2021 - 01:00 PM (IST)
ਮੋਗਾ (ਵਿਪਨ): ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਸਿੰਘੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 4-50 ਮਿੰਟ ਤੇ ਦਿੱਲੀ ਦੇ ਸਿੰਘੂ ਬਾਰਡਰ ਤੇ ਧਰਨਾ ਦੇ ਰਹੇ ਦਰਸ਼ਨ ਸਿੰਘ ਪੁੱਤਰ ਅਮਰ ਸਿੰਘ (71) ਵਾਸੀ ਪਿੰਡ ਰੌਲੀ ਦੇ ਕਿਸਾਨ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਤੇ ਪਤਨੀ ਛੱਡ ਗਿਆ ਹੈ। ਦਰਸ਼ਨ ਸਿੰਘ ਮੱਧਵਰਗੀ ਪਰਿਵਾਰ ਨਾਲ ਸਬੰਧਤ ਸੀ ਜੋ 20 ਦਿਨ ਪਹਿਲਾਂ ਧਰਨੇ ਤੇ ਰਹਿ ਕੇ ਹੁਣ ਫ਼ਿਰ 10 ਦਿਨਾਂ ਤੋ ਸਿੰਘੂ ਬਾਰਡਰ ’ਤੇ ਧਰਨੇ ਵਿੱਚ ਡਟਿਆ ਹੋਇਆ ਸੀ ।ਦਰਸ਼ਨ ਸਿੰਘ ਦੀ ਮੌਤ ਨਾਲ ਪਿੰਡ ਰੌਲੀ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਸਾਲੇ ’ਤੇ ਮਾਮਲਾ ਦਰਜ ਹੋਣ ’ਤੇ ਬੋਲੇ ਸੁਖਬੀਰ ਬਾਦਲ, ਕਿਹਾ ਪੁਲਸ ਦੇ ਰਹੀ ਸੁਰੱਖਿਆ
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 77 ਦਿਨਾਂ ਤੋਂ ਜਾਰੀ ਹੈ। ਉੱਥੇ ਹੀ ਅੱਜ ਸਰਕਾਰ ਨਾਲ ਗੱਲਬਾਤ ਦਾ ਰਸਤਾ ਖੋਲ੍ਹਣ, ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਅਤੇ ਅੰਦੋਲਨ ਨੂੰ ਚਲਾਉਣ ਦੀ ਰਣਨੀਤੀ ਦੇ ਸਿਲਸਿਲੇ 'ਚ ਅੱਜ ਯਾਨੀ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਬੈਠਕ ਕਰਨ ਜਾ ਰਿਹਾ ਹੈ। ਇਸ ਬੈਠਕ 'ਚ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਜੋ ਵੀ ਫ਼ੈਸਲੇ ਲਏ ਜਾਣਗੇ, ਉਨ੍ਹਾਂ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਈ ਸਰਹੱਦਾਂ 'ਤੇ ਕਿਸਾਨਾਂ ਦੀ ਗਿਣਤੀ 'ਚ ਵਾਧਾ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਧੋਣ ’ਚ ਫ਼ਸਿਆ ਹੰਕਾਰ ਵਾਲਾ ਸਰੀਆ ਕੱਢਣ ਮੋਦੀ: ਭਗਵੰਤ ਮਾਨ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।