ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਸਿੰਘੂ ਸਰਹੱਦ ’ਤੇ ਇਸ ਦਿਨ ਹੋਵੇਗਾ ‘ਫੰਡ ਰੇਜ਼ਿੰਗ ਕਬੱਡੀ ਕੱਪ

Tuesday, Jan 19, 2021 - 05:33 PM (IST)

ਨਵੀਂ ਦਿੱਲੀ : ਸਾਂਝ ਐਂਡ ਬਾਜਵਾ ਐਨ.ਆਰ.ਆਈ. ਵੈਲਫੇਅਰ ਕਲੱਬ ਨੱਥੂ ਚਾਹਲ ਟੀਮ ਵੱਲੋਂ ਕਿਸਾਨੀ ਮੋਰਚੇ ’ਚ ਸ਼ਹੀਦ ਹੋਏ ਪਰਿਵਾਰਾਂ ਦੀ ਵਿੱਤੀ ਮਦਦ ਕਰਨ ਲਈ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਬੱਡੀ ਕੱਪ ਕਰਾਇਆ ਜਾ ਰਿਹਾ ਹੈ। ਇਹ ਕਬੱਡੀ ਕੱਪ 21 ਜਨਵਰੀ 2021 ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਚੋਟੀ ਦੀਆਂ 8 ਟੀਮਾਂ ਖੇਡਣਗੀਆਂ ਅਤੇ ਜੇਤੂ ਖਿਡਾਰੀਆਂ ਲਈ ਵੱਖ-ਵੱਖ ਇਨਾਮੀ ਰਾਸ਼ੀ ਤੈਅ ਕੀਤੀ ਗਈ ਹੈ। ਐਨ.ਆਰ.ਆਈ. ਵੈਲਫੇਅਰ ਕਮੇਟੀ ਨੱਥੂ ਚਾਹਲ ਅਤੇ ਸਾਂਝ ਟੀਮ ਵੱਲੋਂ ਖਿਡਾਰੀਆਂ ਦੇ ਰਹਿਣ ਲਈ ਖ਼ਾਸ ਪ੍ਰਬੰਧ ਅਤੇ ਖਾਣ-ਪੀਣ ਦੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਆਸਟਰੇਲੀਆ ਖ਼ਿਲਾਫ਼ ਜਿੱਤ ਮਗਰੋਂ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਸੂਚੀ ’ਚ ਬਣਿਆ 'ਨੰਬਰ ਵਨ'

ਦੱਸ ਦੇਈਏ ਕਿ ਲਗਭਗ 2 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਹਨ। ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਹ ਮੀਟਿੰਗਾਂ ਬੇਨਤੀਜਾ ਰਹੀਆਂ। ਹੁਣ 20 ਜਨਵਰੀ ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਹੋਵੇਗੀ। ਇਹ ਬੈਠਕ ਦੁਪਹਿਰ 2 ਵਜੇ ਵਿਗਿਆਨ ਭਵਨ ਵਿਚ ਸੱਦੀ ਗਈ ਹੈ, ਜਿਸ ਵਿਚ 40 ਕਿਸਾਨ ਜਥੇਬੰਦੀਆਂ ਦੇ ਆਗੂ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਭਾਰਤੀ ਟੀਮ ਦੀ ਇਤਿਹਾਸਕ ਜਿੱਤ ’ਤੇ PM ਮੋਦੀ ਨੇ ਦਿੱਤੀ ਵਧਾਈ, ਆਖੀ ਇਹ ਗੱਲ 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News