ਵੱਡੀ ਖ਼ਬਰ : ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸਬੰਧੀ 3 ਮੈਂਬਰੀ SIT ਦਾ ਗਠਨ
Wednesday, Oct 20, 2021 - 04:20 PM (IST)
ਚੰਡੀਗੜ੍ਹ/ਤਰਨਤਾਰਨ (ਰਮਨਜੀਤ) : ਸਿੰਘੂ ਬਾਰਡਰ 'ਤੇ ਬੇਰਹਿਮੀ ਨਾਲ ਕਤਲ ਕੀਤੇ ਲਖਬੀਰ ਸਿੰਘ ਦੇ ਮਾਮਲੇ ਸਬੰਧੀ ਪੰਜਾਬ ਦੇ ਡੀ. ਜੀ. ਪੀ. ਵੱਲੋਂ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਦੀ ਅਗਵਾਈ ਏ. ਡੀ. ਜੀ. ਪੀ. ਅਤੇ ਡਾਇਰੈਕਟਰ ਬਿਓਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 800 ਦੇ ਕਰੀਬ 'ਪੈਟਰੋਲ ਪੰਪ' ਬੰਦ ਹੋਣ ਦੀ ਕਗਾਰ 'ਤੇ, ਜਾਣੋ ਕੀ ਹੈ ਕਾਰਨ
ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਅਤੇ ਐੱਸ. ਐੱਸ. ਪੀ. ਤਰਨਤਾਰਨ ਹਰਵਿੰਦਰ ਸਿੰਘ ਇਸ ਕਮੇਟੀ ਦੇ ਮੈਂਬਰ ਹੋਣਗੇ। ਦੱਸਣਯੋਗ ਹੈ ਕਿ ਲਖਬੀਰ ਸਿੰਘ ਦੀ ਭੈਣ ਨੇ ਦੋਸ਼ ਲਾਇਆ ਸੀ ਕਿ ਲਖਬੀਰ ਸਿੰਘ ਨੂੰ ਬਹਿਲਾ-ਫੁਸਲਾ ਕੇ ਸਿੰਘੂ ਬਾਰਡਰ 'ਤੇ ਲਿਜਾਇਆ ਗਿਆ ਅਤੇ ਫਿਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਹੁਣ ਐੱਸ. ਆਈ. ਟੀ. ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਲਖਬੀਰ ਸਿੰਘ ਆਖ਼ਰ ਕਿਸ ਦੇ ਨਾਲ ਸਿੰਘੂ ਬਾਰਡਰ ਪਹੁੰਚਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ