ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼
Monday, Feb 22, 2021 - 04:34 PM (IST)
ਜਲੰਧਰ (ਸੋਨੂੰ) - ਜਲੰਧਰ ਦੇ ਲੱਧੇਵਾਲੀ ਰੋਡ ’ਤੇ ਸਥਿਤ ਗ੍ਰੀਨ ਕਾਉਂਟੀ ਤੋਂ ਲਾਪਤਾ ਹੋਏ ਰਿਟਾਇਰਡ ਲੈਫਟੀਨੈਂਟ ਕਰਨਲ ਵਿਨੀਤ ਪਾਸੀ ਦੇ 15 ਸਾਲਾਂ ਮੁੰਡੇ ਅਰਮਾਨ ਦੀ ਪੁਲਸ ਵਲੋਂ ਭਾਲ ਕਰ ਲਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਲਾਪਤਾ ਅਰਮਾਨ ਦਿੱਲੀ ਤੋਂ ਮਿਲਿਆ ਹੈ, ਜਿਸ ਨੂੰ ਪੁਲਸ ਨੇ ਉਸ ਦੇ ਮਾਸੜ ਦੇ ਘਰ ਸਹੀ ਸਲਾਮਤ ਪਹੁੰਚਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ
ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਦੇ ਲੱਧੇਵਾਲੀ ਰੋਡ ’ਤੇ ਸਥਿਤ ਗ੍ਰੀਨ ਕਾਉਂਟੀ ਦੇ ਬੀ-ਬਲਾਕ ’ਚ ਰਹਿਣ ਵਾਲੇ ਰਿਟਾਇਰਡ ਲੈਫਟੀਨੈਂਟ ਕਰਨਲ ਵਿਨੀਤ ਪਾਸੀ ਦੇ ਮੁੰਡੇ ਨੂੰ ਘੱਟ ਸੁਣਾਈ ਦਿੰਦਾ ਹੈ। ਉਸ ਦੇ ਦੋਵਾਂ ਕੰਨਾਂ ਨੂੰ ਮਸ਼ੀਨਾਂ ਲੱਗੀਆਂ ਹੋਈਆਂ ਹਨ। ਵਿਨੀਤ ਪਾਸੀ ਨੇ ਦੱਸਿਆ ਸੀ ਕਿ ਬੀਤੇ ਸ਼ਨਿਚਰਵਾਰ ਨੂੰ ਦੁਪਹਿਰ ਦੇ 3 ਕੁ ਵਜੇ ਦੇ ਕਰੀਬ ਉਨ੍ਹਾਂ ਦਾ ਪੁੱਤਰ ਅਰਮਾਨ ਹਰੇ ਰੰਗ ਦੀ ਸਾਈਕਲ 'ਤੇ ਘਰੋਂ ਬਾਹਰ ਨਿਕਲਿਆ ਸੀ। ਉਹ ਰੋਜ਼ਾਨਾ 6.30 ਤੋਂ 7.00 ਦੇ ਵਿਚਕਾਰ ਘਰ ਵਾਪਸ ਪਰਤ ਆਉਂਦਾ ਸੀ ਪਰ ਸ਼ਨਿਚਰਵਾਰ ਰਾਤ ਦੇ 8 ਵਜੇ ਤਕ ਘਰ ਵਾਪਸ ਨਾ ਆਉਣ 'ਤੇ ਉਨ੍ਹਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਕਟਾਰੀਆ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ : ਪਤਨੀ ਸ਼ੀਨਮ ਨੇ ਰਾਜਾ ਵੜਿੰਗ ਤੇ ਡਿੰਪੀ ’ਤੇ ਲਾਏ ਗੰਭੀਰ ਦੋਸ਼
ਪੜ੍ਹੋ ਇਹ ਵੀ ਖ਼ਬਰ - ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਟਰੱਕ ਚਾਲਕ ਨੇ ਟਰੱਕ ’ਚ ਫਾਹਾ ਲਾ ਕੀਤੀ ਖੁਦਕਸ਼ੀ
ਸਾਰੇ ਪਾਸੇ ਪਤਾ ਕਰਨ ’ਤੇ ਉਨ੍ਹਾਂ ਨੂੰ ਅਰਮਾਨ ਦਾ ਕੋਈ ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਰਾਮਾਮੰਡੀ 'ਚ ਬੱਚੇ ਦੀ ਗੁੰਮਸ਼ੁਦਾ ਦੀ ਰਿਪੋਰਟ ਕਰਜ ਕਰਵਾ ਦਿੱਤੀ। ਪਾਸੀ ਨੇ ਦੱਸਿਆ ਸੀ ਕਿ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਡਿਪਟੀ ਸਕੱਤਰ ਹਨ।
ਪੜ੍ਹੋ ਇਹ ਵੀ ਖ਼ਬਰ - ਕਿਰਾਏ ਦੇ ਮਕਾਨ ’ਚ ਰਹਿੰਦੀ ਜਨਾਨੀ ਨੇ ਇਲਾਕੇ ’ਚ ਫੈਲਾਈ ਦਹਿਸ਼ਤ, ਧਮਕੀ ਦੇ ਕੇ ਕਹਿੰਦੀ ‘ਮੈਂ ਨੀ ਡਰਦੀ'
ਇਸ ਮਾਮਲੇ ਦੇ ਸਬੰਧ ’ਚ ਉਨ੍ਹਾਂ ਨੇ ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦਿੱਤੀ, ਜਿਨ੍ਹਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੂੰ ਕਿਹਾ। ਦੇਰ ਰਾਤ ਡੀ.ਜੀ.ਪੀ. ਦਿਨਕਰ ਗੁਪਤਾ ਨੇ ਜਲੰਧਰ ਦੇ ਸਾਰੇ ਥਾਣਿਆਂ ਨੂੰ ਬੱਚਿਆਂ ਨੂੰ ਜਲਦ ਤੋਂ ਜਲਦ ਤਲਾਸ਼ਣ ਦੇ ਹੁਕਮ ਜਾਰੀ ਕਰ ਦਿੱਤੇ। ਹਰ ਜਗ੍ਹਾ ਬੱਚੇ ਦੀ ਫੋਟੋ ਭੇਜ ਦਿੱਤੀ ਗਈ, ਜਿਸ ਸਦਕਾ ਬੱਚਾ ਸਿੰਘੁ ਬਾਰਡਰ ਤੋਂ ਮਿਲ ਗਿਆ।
ਪੜ੍ਹੋ ਇਹ ਵੀ ਖ਼ਬਰ - ਰੇਲਵੇ ਲਾਈਨ ’ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਲਾਏ ਕਤਲ ਦੇ ਦੋਸ਼