ਸਿੰਘੂ ਦੀ ਸਟੇਜ ਤੋਂ ਦੀਪ ਸਿੱਧੂ ਅਤੇ ਲੱਖੇ ਸਿਧਾਣੇ ਖ਼ਿਲਾਫ਼ ਉੱਠੀ ਆਵਾਜ਼, ਦੇਖੋ ਲਾਈਵ

Wednesday, Jan 27, 2021 - 04:21 PM (IST)

ਨਵੀਂ ਦਿੱਲੀ/ਜਲੰਧਰ : ਕਿਸਾਨਾਂ ਦੀ ਦਿੱਲੀ ਵਿਚ ਗਣਤੰਤਰ ਦਿਵਸ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਹੋਈ ਘਟਨਾ ਤੋਂ ਬਾਅਦ ਦੀਪ ਸਿੱਧੂ ਅਤੇ ਲਿੱਖਾ ਸਿਧਾਣਾ ਖ਼ਿਲਾਫ਼ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਸਿੰਘੂ ਸਰਹੱਦ ਦੀ ਸਟੇਜ ਤੋਂ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਦੀਪ ਸਿੱਧੂ ਅਤੇ ਲਿੱਖਾ ਸਿਧਾਣਾ ਵਲੋਂ ਉਕਸਾਉਣ ਤੋਂ ਬਾਅਦ ਹੀ ਇਨ੍ਹਾਂ ਹਿੰਸਕ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਉਨ੍ਹਾਂ ਪਹਿਲਾਂ ਹੀ ਸ਼ਾਂਤ ਮਈ ਪਰੇਡ ਦੀ ਕਾਲ ਦਿੱਤੀ ਸੀ ਪਰ ਇਨ੍ਹਾਂ ਵਲੋਂ ਜਾਣ ਬੁੱਝ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ, ਜਿਸ ਨਾਲ ਕਿਸਾਨ ਅੰਦੋਲਨ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਹੋਈ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ’ਤੇ ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ’ਤੇ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ

ਸਟੇਜ ’ਤੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਕਿਤੇ ਵੀ ਕੋਈ ਅਜਿਹਾ ਬਿਆਨ ਨਹੀਂ ਦਿੱਤਾ ਗਿਆ, ਜਿਸ ਵਿਚ ਕਿਸਾਨ ਜਥੇਬੰਦੀਆਂ ਵਲੋਂ ਇਹ ਗੱਲ ਆਖੀ ਗਈ ਹੋਵੇ ਕਿ ਪਰੇਡ ਦੌਰਾਨ ਲਾਲ ਕਿਲ੍ਹੇ ਵੱਲ ਕੂਚ ਕਰਨੀ ਹੋਵੇ। ਜਦਕਿ ਇਸ ਤੋਂ ਉਲਟ ਕੁਝ ਤਾਕਤਾਂ ਵਲੋਂ ਜਾਣ ਬੁੱਝ ਕੇ ਕਿਸਾਨ ਅੰਦੋਲਨ ਨੂੰ ਤਾਰ-ਪੀੜੋ ਕਰਨ ਲਈ ਇਨ੍ਹਾਂ ਕਾਰਵਾਈਆਂ ਨੂੰ ਅੰਜਾਮ ਦਿੱਤਾ, ਜਿਨ੍ਹਾਂ ਦੀ ਸੰਯੁਕਤ ਕਿਸਾਨ ਮੋਰਚਾ ਨੰਦਾ ਕਰਦਾ ਹੈ। ਖ਼ਬਰ ਵਿਚ ਦਿੱਤੀ ਵੀਡੀਓ ਵਿਚ ਤੁਸੀਂ ਕਿਸਾਨ ਲੀਡਰਾਂ ਦੀ ਪੂਰੀ ਸਪੀਚ ਸੁਣ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਦਾ ਚਾਅ ਇਕ ਪਾਸੇ, ਕਿਸਾਨ ਅੰਦੋਲਨ ਇਕ ਪਾਸੇ, ਲਾੜੇ ਦਾ ਐਲਾਨ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

 

 


author

Gurminder Singh

Content Editor

Related News