ਡਾ. ਵਿਜੇ ਸਿੰਗਲਾ ਤੇ OSD ਅਦਾਲਤ ’ਚ ਪੇਸ਼, 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ
Friday, May 27, 2022 - 05:09 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ. ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ ਪੁੱਛਗਿੱਛ ਲਈ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 24 ਮਈ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ’ਚੋਂ ਬਰਖ਼ਾਸਤ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : 24 ਘੰਟਿਆਂ ’ਚ ਸੁਲਝੀ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ, ਪੁੱਤ ਨੇ ਹੀ ਮਰਵਾਏ ਸੀ ਮਾਪੇ
ਇਸ ਪਿੱਛੋਂ ਸਿੰਗਲਾ ਨੂੰ ਐਂਟੀ ਕੁਰੱਪਸ਼ਨ ਵਿੰਗ ਵੱਲੋਂ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਸਿੰਗਲਾ ਨੂੰ 27 ਮਈ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਸੀ।