ਵਿਧਵਾ ਮਾਂ ਦੇ ਘਰ ਪੈ ਗਏ ਵੈਣ, ਅਮਰੀਕਾ ਰਹਿ ਰਹੇ ਕੁਆਰੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

04/26/2024 5:31:31 AM

ਮੇਹਟੀਆਣਾ (ਸੰਜੀਵ)– ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਅੱਤੋਵਾਲ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਘਰ ਉਸ ਸਮੇਂ ਵੈਣ ਪੈਣੇ ਸ਼ੁਰੂ ਹੋ ਗਏ, ਜਦੋਂ ਵਿਦੇਸ਼ ’ਚ ਰਹਿ ਰਹੇ 34 ਸਾਲਾ ਨੌਜਵਾਨ ਪੁੱਤ ਦੀ ਹੋਈ ਮੌਤ ਦੀ ਖ਼ਬਰ ਸੁਣਨ ਨੂੰ ਮਿਲੀ।

ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਜੱਜ ਪੁੱਤਰ ਨਿਰਮਲ ਸਿੰਘ ਸਾਲ 2012 ’ਚ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ, ਜਿਥੇ ਹੁਣ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਤੇ ਅਜੇ ਤੱਕ ਕੁਆਰਾ ਸੀ। ਦੱਸਿਆ ਜਾ ਰਿਹਾ ਹੈ ਕਿ 23 ਅਪ੍ਰੈਲ ਨੂੰ ਅਮਰੀਕਾ ’ਚ ਹੀ ਕਿਸੇ ਹੋਰ ਟਰੱਕ ਡਰਾਈਵਰ ਨਾਲ ਉਸ ਦੀ ਬਹਿਸ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਕੰਬਾਈਨ ਦੀ ਲਪੇਟ 'ਚ ਆਉਣ ਕਾਰਨ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਉਸ ਟਰੱਕ ਡਰਾਈਵਰ ਨੇ ਆਪਣੀ ਗੰਨ ਨਾਲ ਉਸ ਦੇ ਸਰੀਰ ’ਚ 6 ਤੋਂ 7 ਗੋਲੀਆਂ ਦਾਗ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਲੰਮੇ ਸੰਘਰਸ਼ ਤੋਂ ਬਾਅਦ ਆਪਣੇ ਦੋਵੇਂ ਪੁੱਤਰਾਂ ਨੂੰ ਵਿਦੇਸ਼ ’ਚ ਸੈੱਟਲ ਕੀਤਾ ਸੀ। ਕੁਝ ਸਾਲ ਪਹਿਲਾਂ ਸੁਖਵਿੰਦਰ ਕੌਰ ਦਾ ਪਤੀ ਉਸ ਨੂੰ ਸਦੀਵੀਂ ਵਿਛੋੜਾ ਦੇ ਗਿਆ ਸੀ ਤੇ ਹੁਣ ਵਿਦੇਸ਼ ’ਚੋਂ ਆਈ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਮਾਂ ਦੇ ਅੱਥਰੂ ਰੁਕਣ ਦਾ ਨਾਂ ਨਹੀਂ ਲੈ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh