ਲੋਕਾਂ ਦੇ ਸਹਿਯੋਗ ਨਾਲ ਹੀ ਮੁਕੰਮਲ ਤੌਰ ’ਤੇ ਬੰਦ ਕੀਤੀ ਜਾ ਸਕਦੀ ਹੈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ : ਜਿੰਪਾ

Saturday, Aug 06, 2022 - 01:49 AM (IST)

ਲੋਕਾਂ ਦੇ ਸਹਿਯੋਗ ਨਾਲ ਹੀ ਮੁਕੰਮਲ ਤੌਰ ’ਤੇ ਬੰਦ ਕੀਤੀ ਜਾ ਸਕਦੀ ਹੈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ : ਜਿੰਪਾ

ਹੁਸ਼ਿਆਰਪੁਰ (ਘੁੰਮਣ) : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਸਰਕਾਰ ਪੱਧਰ ’ਤੇ ਯਤਨ ਜਾਰੀ ਹਨ ਪਰ ਇਸ ਵਿਚ ਲੋਕਾਂ ਦੀ ਹਿੱਸੇਦਾਰੀ ਦੀ ਅਹਿਮ ਭੂਮਿਕਾ ਹੈ ਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਮਾਨਸਿਕ ਤੌਰ ’ਤੇ ਮਜ਼ਬੂਤ ਹੋ ਕੇ ਇਸ ਦੀ ਵਰਤੋਂ ਬੰਦ ਕਰਾਂਗੇ। ਉਹ ਸ਼ੁੱਕਰਵਾਰ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ 'ਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਨੇ ਸ਼ਮ੍ਹਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : 14 ਅਗਸਤ ਸ਼ਾਮ 5 ਵਜੇ ਹੱਥਾਂ 'ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੂਰੇ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਸਮਾਗਮ ਕਰਵਾ ਕੇ ਇਸ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਸਰਕਾਰ ਸਮਾਜ ਤੇ ਵਾਤਾਵਰਣ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣ ਗਿਆ ਹੈ ਅਤੇ ਇਸ ਦੇ ਖਾਤਮੇ ਲਈ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਬਦਲਾਅ ਦਾ ਹਿੱਸਾ ਬਣਨ ਅਤੇ ਆਪਣੇ ਘਰ ਤੋਂ ਇਸ ਦੀ ਸ਼ੁਰੂਆਤ ਕਰਨ। ਇਸ ਦੌਰਾਨ ਉਨ੍ਹਾਂ ਹਾਜ਼ਰ ਵਿਅਕਤੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸੰਕਲਪ ਵੀ ਦਿਵਾਇਆ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ 'ਰਿਜ਼ਾਰਟ ਰਾਜਨੀਤੀ' ਨੂੰ ਰੋਕਣ ਲਈ ਰਾਜ ਸਭਾ 'ਚ ਸੰਵਿਧਾਨ (ਸੋਧ) ਬਿੱਲ 2022 ਕੀਤਾ ਪੇਸ਼

PunjabKesari

ਜਿੰਪਾ ਨੇ ਵਾਤਾਵਰਣ ਦੀ ਸ਼ੁੱਧਤਾ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ 'ਚ ਹੁਸ਼ਿਆਰਪੁਰ ਨੂੰ ਡੰਪ ਫ੍ਰੀ ਸਿਟੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਦੌਰਾਨ ਸਿੰਗਲ ਯੂਜ਼ ਪਲਾਸਟਿਕ ਸਬੰਧੀ ਬਣਾਈ ਗਈ ਪੀ.ਪੀ.ਟੀ. ਰਾਹੀਂ ਹਾਜ਼ਰ ਵਿਅਕਤੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਕ ਵਾਰ ਹੀ ਵਰਤੋਂ 'ਚ ਆਉਣ ਵਾਲੇ ਸਿੰਗਲ ਯੂਜ਼ ਪਲਾਸਟਿਕ ’ਤੇ ਪੂਰਨ ਪਾਬੰਦੀ 1 ਜੁਲਾਈ ਤੋਂ ਲਗਾਈ ਜਾ ਚੁੱਕੀ ਹੈ।ਇਸ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇਹਾ ਦੇਵੀ ਤੇ ਖੁਸ਼ਦਿਲ ਨੇ ਵਾਤਾਵਰਣ ਸਬੰਧੀ ਭਾਸ਼ਣ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੀ ਵਿਦਿਆਰਥਣ ਤਨਵੀਰ ਕੌਰ ਨੇ ਕਵਿਤਾ ਪੇਸ਼ ਕੀਤੀ। ਪ੍ਰੋਗਰਾਮ ਦੇ ਅੰਤ 'ਚ ਹਾਜ਼ਰ ਵਿਅਕਤੀਆਂ ਨੂੰ ਜੂਟ ਬੈਗਜ਼ ਵੀ ਮੁਫ਼ਤ ਵੰਡੇ ਗਏ।

ਇਹ ਵੀ ਪੜ੍ਹੋ : ਸਾਈਕਲ 'ਤੇ ਆਏ 18 ਸਾਲ ਦੇ ਮੁੰਡੇ ਨੇ ਸਕੂਲ 'ਚੋਂ ਚੋਰੀ ਕੀਤੀਆਂ ਟੂਟੀਆਂ, ਘਟਨਾ CCTV 'ਚ ਕੈਦ

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐੱਸ.ਡੀ.ਐੱਮ. ਸ਼ਿਵ ਰਾਜ ਸਿੰਘ ਬੱਲ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼ਿਵ ਕੁਮਾਰ, ਡਾਇਰੈਕਟਰ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਡਾ. ਆਰ.ਐੱਸ. ਬੈਂਸ, ਪ੍ਰੋ. ਬ੍ਰਿਜੇਸ਼ ਸ਼ਰਮਾ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਇੰਚਾਰਜ ਸ਼੍ਰੀਮਤੀ ਕਰਮਜੀਤ ਕੌਰ, ਜੁਆਇੰਟ ਸਕੱਤਰ ਪੰਜਾਬ ਦਲੀਪ ਓਹਰੀ, ਜੁਆਇੰਟ ਸਕੱਤਰ ਪੰਜਾਬ ਮਹਿਲਾ ਵਿੰਗ ਸ਼੍ਰੀਮਤੀ ਮਨਦੀਪ ਕੌਰ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਚੇਚੀ ਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਤੋਂ ਇਲਾਵਾ ਹੋਰ ਚੁਣੇ ਹੋਏ ਪ੍ਰਤੀਨਿੱਧੀ, ਐੱਨ.ਜੀ.ਓਜ਼ ਅਤੇ ਵਪਾਰ ਮੰਡਲਾਂ ਦੇ ਪ੍ਰਤੀਨਿਧੀ, ਵਿਭਾਗਾਂ ਦੇ ਮੁਖੀ ਅਤੇ ਭਾਰੀ ਗਿਣਤੀ 'ਚ ਲੋਕ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News