ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ

Tuesday, Sep 08, 2026 - 05:31 PM (IST)

ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ

ਅੰਮ੍ਰਿਤਸਰ (ਦਲਜੀਤ) : ਐੱਸ. ਆਈ. ਆਰ. (ਇਲੈਕਸ਼ਨ) ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਬਲਵਿੰਦਰ ਸਿੰਘ ਗਹਿਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਵਿਖੇ ਲੈਕਚਰਾਰ ਮੈਥ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਅਧਿਆਪਕ ਵਰਗ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਲੈਕਚਰਾਰ ਬਲਵਿੰਦਰ ਸਿੰਘ ਦੀ ਡਿਊਟੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ ਵਿਧਾਨ ਸਭਾ ਹਲਕਾ (ਐੱਸ. ਸੀ.), ਐੱਸ. ਡੀ. ਐੱਮ.-2 ਦੇ ਅਧੀਨ ਐੱਸ. ਆਈ. ਆਰ. ਸਬੰਧੀ ਲਗਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ

ਬੂਥਾਂ ’ਤੇ ਨਵੀਆਂ ਵੋਟਾਂ ਬਣਾਉਣ ਲਈ ਹਾਜ਼ਰ ਬੀ.ਐੱਲ.ਓਜ਼ ਦੀ ਮਾਨੀਟਰਿੰਗ ਕਰਨ ਲਈ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘੜੀਸਦੀ ਹੋਈ ਲੈ ਗਈ। ਹਾਦਸੇ ਵਿਚ ਬਲਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਨ੍ਹਾਂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ

ਘਟਨਾ ਦੀ ਸੂਚਨਾ ਤੁਰੰਤ ਪੁਲਸ ਚੌਕੀ ਖ਼ਾਸਾ ਅਤੇ ਥਾਣਾ ਘਰਿੰਡਾ ਨੂੰ ਦਿੱਤੀ ਗਈ। ਪੁਲਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਲੈਕਚਰਾਰ ਬਲਵਿੰਦਰ ਸਿੰਘ ਦੀ ਮੌਤ ’ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਬਲਜਿੰਦਰ ਸਿੰਘ ਵਡਾਲੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਲਵਿੰਦਰ ਸਿੰਘ ਦੀ ਬੇਵਕਤੀ ਮੌਤ ਨਾਲ ਸਿੱਖਿਆ ਵਿਭਾਗ ਅਤੇ ਅਧਿਆਪਕ ਵਰਗ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਮ੍ਰਿਤਕ ਦੀ ਪਤਨੀ, ਛੋਟੇ ਬੇਟੇ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਲੈਕਚਰਾਰ ਦੇ ਪਰਿਵਾਰ ਨੂੰ ਇਨਸਾਫ਼ ਅਤੇ ਬਣਦਾ ਹੱਕ ਦੇਣ ਦੀ ਮੰਗ ਵੀ ਕੀਤੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News