SIR: ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ''ਚ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ

Tuesday, Jul 21, 2026 - 03:28 PM (IST)

SIR: ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ''ਚ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ

ਚੰਡੀਗੜ੍ਹ (ਅੰਕੁਰ): ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓਜ਼, ਏ.ਈ.ਆਰ.ਓਜ਼ ਤੇ ਬੀ.ਐੱਲ.ਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ’ਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।

ਉਨ੍ਹਾਂ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਕੋਲ ਜਮ੍ਹਾਂ ਨਹੀਂ ਕਰਵਾਏ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ’ਚ ਉਨ੍ਹਾਂ ਦਾ ਨੲ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।


author

Anmol Tagra

Content Editor

Related News