ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ ''ਚ ਬਰਾਮਦ, ਮਾਲਕ ਗ੍ਰਿਫ਼ਤਾਰ
Sunday, Aug 09, 2026 - 03:52 PM (IST)
ਫ਼ਤਹਿਗੜ੍ਹ ਸਾਹਿਬ (ਬਿਪਨ): ਸਰਹਿੰਦ ਨੇੜੇ ਨੈਸ਼ਨਲ ਹਾਈਵੇਅ 'ਤੇ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਕਾਂਵੜੀਆਂ ਨੂੰ ਦਰੜਣ ਵਾਲੀ ਮਹਿਦਰਾ ਐੱਸ.ਯੂ.ਵੀ. ਨੂੰ ਪੁਲਿਸ ਨੇ 12 ਘੰਟਿਆਂ ਦੇ ਅੰਦਰ ਬਰਾਮਦ ਕਰਕੇ ਵਾਹਨ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਦੇਰ ਰਾਤ ਕਰੀਬ 2 ਵਜੇ ਵਾਪਰੇ ਇਸ ਹਾਦਸੇ ਵਿੱਚ ਕੋਟਕਪੂਰਾ ਦੇ ਤਿੰਨ ਕਾਂਵੜੀਆਂ ਦੀ ਮੌਕਾ-ਏ-ਵਾਰਦਾਤ 'ਤੇ ਮੌਤ ਹੋ ਗਈ ਸੀ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੈ।
ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਡੀ.ਐੱਸ.ਪੀ. ਕੁਲਬੀਰ ਸਿੰਘ ਸੰਧੂ ਅਤੇ ਐੱਸ.ਐੱਚ.ਓ. ਸਰਹਿੰਦ ਰਾਜਵੰਤ ਸਿੰਘ ਦੀ ਅਗਵਾਈ ਹੇਠ ਗਠਿਤ ਪੁਲਸ ਟੀਮਾਂ ਨੇ ਲੁਧਿਆਣਾ ਦੇ ਪੱਖੋਵਾਲ ਰੋਡ ਦੇ ਰਹਿਣ ਵਾਲੇ ਤ੍ਰਿਲੋਚਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹਾਦਸਾਗ੍ਰਸਤ ਵਾਹਨ ਜ਼ਬਤ ਕਰ ਲਿਆ।
