ਸਰਹਿੰਦ ਨਹਿਰ 'ਚੋਂ 11 ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਕ੍ਰਿਸ਼ਨ ਤੇ ਜਸਕਰਨ ਲਈ ਵੱਡਾ ਐਲਾਨ
Saturday, Jul 26, 2025 - 06:57 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ ਵਿਚ ਡਿੱਗੀ ਕਾਰ 'ਚੋਂ 11 ਲੋਕਾਂ ਦੀਆਂ ਜਾਨਾਂ ਬਚਾਉਣ ਵਾਲੀ ਪੁਲਸ ਦੀ ਟੀਮ ਦੀ ਮਦਦ ਕਰਨ ਵਾਲੇ ਕ੍ਰਿਸ਼ਨ ਕੁਮਾਰ ਅਤੇ ਜਸਕਰਨ ਸਿੰਘ ਨੂੰ ਮਿਲ ਕੇ ਸ਼ਾਬਾਸ਼ੀ ਅਤੇ ਹੱਲਾਸ਼ੇਰੀ ਦਿੱਤੀ। ਇਸ ਦੌਰਾਨ ਦੋਵਾਂ ਬਹਾਦਰ ਨੌਜਵਾਨਾਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਥੇ ਹੀ ਬਸ ਨਹੀਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਕ੍ਰਿਸ਼ਨ ਕੁਮਾਰ ਅਤੇ ਜਸਕਰਨ ਸਿੰਘ ਨੂੰ ਆਉਣ ਵਾਲੀ 15 ਅਗਸਤ ਵਾਲੇ ਦਿਨ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਏ ਹੁਕਮ, ਇਨ੍ਹਾਂ ਲੋਕਾਂ ਨੂੰ ਤੁਰੰਤ ਪਿੰਡ ਛੱਡਣ ਲਈ ਕਿਹਾ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e