ਸਰਹਿੰਦ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ੇ ਦੀਆਂ 30,000 ਗੋਲੀਆਂ ਸਮੇਤ ਕੀਤਾ ਗ੍ਰਿਫਤਾਰ

Thursday, Jun 05, 2025 - 07:47 PM (IST)

ਸਰਹਿੰਦ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ੇ ਦੀਆਂ 30,000 ਗੋਲੀਆਂ ਸਮੇਤ ਕੀਤਾ ਗ੍ਰਿਫਤਾਰ

ਫਤਹਿਗੜ੍ਹ ਸਾਹਿਬ (ਬਿਪਿਨ) : ਸੀ.ਆਈ.ਏ. ਸਰਹਿੰਦ ਦੀ ਪੁਲਸ ਵੱਲੋਂ 2 ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਹੈ। ਡੀਐੱਸਪੀ ਨਿਖਿਲ ਗਰਗ ਨੇ ਦੱਸਿਆ ਕਿ ਸੀ.ਆਈ.ਏ. ਸਰਹਿੰਦ ਦੀ ਪੁਲਸ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਗੁਰਨਾਮ ਸਿੰਘ ਵਾਸੀ ਪਿੰਡ ਜਮੀਤਗੜ੍ਹ ਤੇ ਰਾਜਕੁਮਾਰ ਵਾਸੀ ਪਿੰਡ ਤਲਾਣੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ ਨਸ਼ੇ ਦੀਆਂ 30,000 ਗੋਲੀਆਂ ਬਰਾਮਦ ਹੋਈਆਂ। 

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਯੂਪੀ ਤੋਂ ਨਸ਼ੇ ਦੀਆਂ ਗੋਲੀਆਂ ਲਿਆ ਕੇ ਵੱਖ-ਵੱਖ ਥਾਵਾਂ ਤੇ ਸਪਲਾਈ ਕਰਦੇ ਸਨ। ਸੀ.ਆਈ.ਏ. ਸਰਹਿੰਦ ਦੀ ਪੁਲਸ ਵੱਲੋਂ ਥਾਣਾ ਸਰਹਿੰਦ ਵਿਖੇ ਦਰਜ ਕਰਵਾਏ ਗਏ ਮੁੱਕਦਮੇ ਵਿੱਚ ਗੁਰਨਾਮ ਸਿੰਘ ਅਤੇ ਰਾਜਕੁਮਾਰ ਨੂੰ ਗ੍ਰਿਫਤਾਰ ਕਰਕੇ ਸੀ.ਆਈ.ਏ. ਸਟਾਫ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News