ਚੰਡੀਗੜ੍ਹ ਤੋਂ ਬਾਅਦ ਮਾਨਸਾ ''ਚ ਤਾਰ-ਤਾਰ ਹੋਏ ਰਿਸ਼ਤੇ, ਦਰਿੰਦੇ ਭਰਾ ਦੀ ਕਰਤੂਤ ਸੁਣ ਨਹੀਂ ਹੋਵੇਗਾ ਯਕੀਨ
Monday, Aug 21, 2017 - 12:02 PM (IST)

ਮਾਨਸਾ (ਅਮਰਜੀਤ) : ਮਾਨਸਾ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ ਹੀ ਨਾਬਾਲਿਗ ਚਚੇਰੀ ਭੈਣ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਪੀੜਤਾ ਮੁਤਾਬਕ ਦੋਸ਼ੀ ਉਸ ਨੂੰ ਉਸ ਦੇ ਪਿਤਾ ਦਾ ਐਕਸੀਡੈਂਟ ਹੋਣ ਦੀ ਝੂਠੀ ਕਹਾਣੀ ਦੱਸ ਕੇ ਲੈ ਗਿਆ ਸੀ, ਜਿਸ ਤੋਂ ਬਾਅਦ ਉਕਤ ਨੇ ਉਸ ਨਾਲ ਬਲਾਤਕਾਰ ਕੀਤਾ।
ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਰਿਸ਼ਤਿਆਂ ਦੇ ਘਾਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਚ ਵੀ ਅਜਿਹੀ ਘਟਨਾ ਸਾਹਮਣੇ ਆਈ ਸੀ, ਜਿੱਥੇ ਮਾਮੇ ਦੀ ਹਵਸ ਦਾ ਸ਼ਿਕਾਰ ਹੋਈ ਇਕ 10 ਸਾਲਾ ਲੜਕੀ ਨੇ ਇਕ ਬੱਚੀ ਨੂੰ ਜਨਮ ਦਿੱਤਾ ਸੀ।