ਭੈਣ ਨੂੰ ਸਹੁਰੇ ਘਰ ਛੱਡ ਕੇ ਪਰਤ ਰਹੇ ਭਰਾ ਦੀ ਸੜਕ ਹਾਦਸੇ ''ਚ ਮੌਤ

Thursday, Sep 20, 2018 - 01:07 PM (IST)

ਭੈਣ ਨੂੰ ਸਹੁਰੇ ਘਰ ਛੱਡ ਕੇ ਪਰਤ ਰਹੇ ਭਰਾ ਦੀ ਸੜਕ ਹਾਦਸੇ ''ਚ ਮੌਤ

ਮਾਛੀਵਾੜਾ ਸਾਹਿਬ(ਟੱਕਰ)— ਬੁੱਧਵਾਰ ਸ਼ਾਮ ਨੂੰ ਰਾਹੋਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਸੁਖਵਿੰਦਰ ਸਿੰਘ (21) ਵਾਸੀ ਸਮਸ਼ਪੁਰ ਜ਼ਿਲਾ ਨਵਾਂਸ਼ਹਿਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਮੋਟਰਸਾਈਕਲ 'ਤੇ ਆਪਣੀ ਭੈਣ ਸਰਬਜੀਤ ਕੌਰ ਨੂੰ ਉਸ ਦੇ ਸਹੁਰੇ ਘਰ ਪਿੰਡ ਮੱਲੀ ਮਾਜਰਾ ਨੂੰ ਛੱਡ ਕੇ ਵਾਪਸ ਆ ਰਿਹਾ ਸੀ। ਰਸਤੇ ਵਿਚ ਮਾਛੀਵਾੜਾ ਸ਼ਹਿਰ 'ਚ ਇਕ ਹੋਰ ਮੋਟਰਸਾਈਕਲ, ਜੋ ਕਿ ਉਸ ਦੇ ਅੱਗੇ-ਅੱਗੇ ਜਾ ਰਿਹਾ ਸੀ, ਵਲੋਂ ਅਚਾਨਕ ਸੱਜੇ ਹੱਥ ਮੁੜਨ ਕਾਰਨ ਦੋਵੇਂ ਮੋਟਰਸਾਈਕਲ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿਚ ਸੁਖਵਿੰਦਰ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਵਲੋਂ ਦੂਜੇ ਮੋਟਰਸਾਈਕਲ ਚਾਲਕ ਬੂਟਾ ਸਿੰਘ ਵਾਸੀ ਮੰਡ ਫਤਿਹਗੜ੍ਹ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। ਨੌਜਵਾਨ ਸੁਖਵਿੰਦਰ ਸਿੰਘ ਦੀ ਮੌਤ ਨਾਲ ਪਿੰਡ ਸਮਸ਼ਪੁਰ ਵਿਚ ਸੋਗ ਦੀ ਲਹਿਰ ਛਾ ਗਈ।


Related News